ਪਟਵਾਰੀ ਨੂੰ ਵਿਜੀਲੈਂਸ ਨੇ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

by nripost

ਚੰਡੀਗੜ੍ਹ (ਨੇਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਮਾਲ ਹਲਕਾ ਸਲੋਹ ਵਿਖੇ ਤਾਇਨਾਤ ਮਾਲ ਪਟਵਾਰੀ ਗੌਰਵ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲ ਫਾਂਬੜਾ ਹਲਕਾ ਦਾ ਵਾਧੂ ਚਾਰਜ ਵੀ ਸੀ, 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕੇਸਰ ਸਿੰਘ ਵਾਸੀ ਪਿੰਡ ਗੜ੍ਹੀ ਸ਼ੇਰੂ ਜਿਲਾ ਲੁਧਿਆਣਾ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੇ ਪਰਿਵਾਰ ਦੇ ਜ਼ਮੀਨੀ ਤਬਾਦਲੇ ਦੇ ਕੇਸ ਦਾ ਨਿਪਟਾਰਾ ਕਰਨ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਵਿੱਚੋਂ ਉਹ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਜ਼ਮੀਨ ਦੀ ਕੁਰਕੀ ਦੇ ਬਦਲੇ ਬਾਕੀ ਰਕਮ ਦੀ ਮੰਗ ਕੀਤੀ ਸੀ ਅਤੇ ਇਸ ਸਬੰਧੀ ਹੋਈ ਗੱਲਬਾਤ ਵੀ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..