ਲੁਧਿਆਣਾ (ਨੇਹਾ): ਥਾਣਾ ਜੋਧੇਵਾਲ ਅਧੀਨ ਪੈਂਦੇ ਨੂਰਵਾਲਾ ਰੋਡ 'ਤੇ ਬੀਤੀ ਰਾਤ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ ਬੰਦੂਕ ਦੀ ਨੋਕ 'ਤੇ 3 ਲੁਟੇਰਿਆਂ ਵਲੋਂ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮਿਸਤਰੀ ਦਾ ਕੰਮ ਕਰਦੇ ਭਿੱਦੜ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ 'ਤੇ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਇਸ ਦੌਰਾਨ ਮੋਟਰਸਾਈਕਲ 'ਤੇ ਪਿੱਛੇ ਤੋਂ ਤਿੰਨ ਨੌਜਵਾਨ ਆਏ ਜਿਨ੍ਹਾਂ ਦੇ ਹੱਥਾਂ 'ਚ ਤੇਜ਼ਧਾਰ ਹਥਿਆਰ ਸਨ |
ਉਨ੍ਹਾਂ ਨੇ ਉਸ ਨੂੰ ਰੋਕ ਕੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਕਤ ਲੁਟੇਰੇ ਉਸ ਦਾ ਮੋਬਾਈਲ ਫ਼ੋਨ ਅਤੇ 15 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ, ਜਿਸ ਤੋਂ ਬਾਅਦ ਉਸ ਨੇ ਥਾਣਾ ਜੋਧੇਵਾਲ ਦੀ ਪੁਲਿਸ ਕੋਲ ਲੁੱਟ ਦੀ ਸ਼ਿਕਾਇਤ ਦਰਜ ਕਰਵਾਈ ਅਤੇ ਜਦੋਂ ਉਕਤ ਮਾਮਲੇ ਸਬੰਧੀ ਜਾਂਚ ਅਧਿਕਾਰੀ ਕਰਨਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਿਸ ਉਕਤ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲ ਰਹੀ ਹੈ | ਜਲਦ ਹੀ ਤਿੰਨਾਂ ਲੁਟੇਰਿਆਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।



