ਪੁਲਿਸ ਨੇ ਜੂਆ ਖੇਡਦੇ ਲੋਕਾਂ ਨੂੰ ਰੰਗੇ ਹੱਥੀਂ ਕੀਤਾ ਕਾਬੂ

by nripost

ਭਵਾਨੀਗੜ੍ਹ (ਨੇਹਾ): ਸਥਾਨਕ ਪੁਲਸ ਨੇ ਇਕ ਖੇਤ 'ਚੋਂ 4 ਵਿਅਕਤੀਆਂ ਨੂੰ ਜੂਆ ਖੇਡਦੇ ਤਾਸ਼ ਅਤੇ ਨਕਦੀ ਸਮੇਤ ਰੰਗੇ ਹੱਥੀਂ ਕਾਬੂ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਪੁਲੀਸ ਦੇ ਸਹਾਇਕ ਸਬ-ਇੰਸਪੈਕਟਰ ਸੁਖਦੇਵ ਸਿੰਘ ਆਪਣੀ ਪੁਲੀਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ-ਪੁਆਇੰਟ ਰਾਮਪੁਰਾ ਰੋਡ ਭਵਾਨੀਗੜ੍ਹ ਕੋਲ ਮੌਜੂਦ ਸਨ। ਉਦੋਂ ਮੁਖਬਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਕੁੱਝ ਲੋਕ ਇੱਕ ਖੇਤ ਵਿੱਚ ਮੋਟਰ ਸ਼ੈੱਡ ਕੋਲ ਪੈਸੇ ਲਗਾ ਕੇ ਜੂਆ ਖੇਡ ਰਹੇ ਹਨ।

ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਉਕਤ ਸਥਾਨ 'ਤੇ ਛਾਪਾ ਮਾਰ ਕੇ ਚਾਰ ਵਿਅਕਤੀਆਂ ਦੀਪਕ ਕੁਮਾਰ, ਰਣਜੀਤ ਕੁਮਰਾ, ਜਸਵੰਤ ਸਿੰਘ ਅਤੇ ਗੁਰਸ਼ਰਨ ਸਿੰਘ ਸਾਰੇ ਵਾਸੀ ਭਵਾਨੀਗੜ੍ਹ ਨੂੰ 18600/- ਰੁਪਏ ਦੀ ਨਕਦੀ ਅਤੇ ਤਾਸ਼ ਸਮੇਤ ਕਾਬੂ ਕਰਕੇ ਉਨ੍ਹਾਂ ਖਿਲਾਫ਼ ਜੂਏ ਦੀ ਧਾਰਾ 10 ਤਹਿਤ ਮਾਮਲਾ ਦਰਜ ਕਰ ਲਿਆ ਹੈ | ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..