ਜਲੰਧਰ (ਰਾਘਵ) : ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਨੌਜਵਾਨ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਥਾਣਾ ਬਸਤੀ ਬਾਵਾ ਖੇਡ ਇੰਚਾਰਜ ਮਨਜਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਰਜਿੰਦਰ ਕੁਮਾਰ ਸੋਹਲ ਰੋਡ ਲੈਦਰ ਕੰਪਲੈਕਸ ਜਲੰਧਰ ਵਿਖੇ ਮੌਜੂਦ ਸਨ। ਜਦੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਚੈਕਿੰਗ ਲਈ ਰੋਕਿਆ ਗਿਆ ਤਾਂ ਉਨ੍ਹਾਂ ਕੋਲੋਂ ਪਲਾਸਟਿਕ ਦੇ ਲਿਫਾਫੇ 'ਚੋਂ ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਵਰਿੰਦਰ ਕੁਮਾਰ ਵਾਸੀ ਜਲੰਧਰ ਅਤੇ ਪ੍ਰਭਜੋਤ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। ਥਾਣਾ ਸਦਰ ਦੇ ਇੰਚਾਰਜ ਮਨਜਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।



