ਪੰਜਾਬ ‘ਚ ਮੀਂਹ ਨੂੰ ਲੈ ਕੇ IMD ਨੇ ਜਾਰੀ ਕੀਤਾ ਅਲਰਟ

by nripost

ਚੰਡੀਗੜ੍ਹ (ਰਾਘਵ): ਪੰਜਾਬ ਵਿਚ ਕੁਝ ਦਿਨ ਠੰਡ ਤੋਂ ਰਾਹਤ ਰਹਿਣ ਮਗਰੋਂ ਮੌਸਮ ਨੇ ਇਕ ਵਾਰ ਫ਼ਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਤਾਪਮਾਨ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਵਿਭਾਗ ਵੱਲੋਂ ਅੱਜ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅਗਲੇ 24 ਘੰਟੇ ਸੂਬੇ ਦੇ ਕਈ ਹਿੱਸਿਆਂ ਵਿਚ ਸੀਤ ਲਹਿਰ ਜਾਰੀ ਰਹੇਗੀ। ਹਾਲਾਂਕਿ ਉਸ ਤੋਂ ਬਾਅਦ ਸੀਤ ਲਹਿਰ ਦਾ ਤਾਂ ਕੋਈ ਅਲਰਟ ਨਹੀਂ ਹੈ, ਪਰ ਮਹੀਨੇ ਦੇ ਅਖ਼ੀਰ ਵਿਚ ਲਗਾਤਾਰ 2 ਦਿਨ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਵਿਭਾਗ ਵੱਲੋਂ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਲਈ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕਟੋ, ਮੁਕਤਸਰ, ਮੋਗਾ ਤੇ ਬਠਿੰਡਾ ਸ਼ਾਮਲ ਹਨ। ਯਾਨੀ ਅੱਜ ਸਿਰਫ਼ ਦੋਆਬੇ ਤੇ ਮਾਝੇ ਦੇ ਜ਼ਿਲ੍ਹਿਆਂ ਲਈ ਹੀ ਸੀਤ ਲਹਿਰ ਦਾ ਅਲਰਟ ਹੈ ਤੇ ਮਾਲਵੇ ਦੇ ਕਿਸੇ ਇਲਾਕੇ ਵਿਚ ਸੀਤ ਲਹਿਰ ਦਾ ਅਲਰਟ ਨਹੀਂ ਹੈ। ਆਉਣ ਵਾਲੇ ਦਿਨਾਂ ਵਿਚ ਵੀ ਮਾਝੇ ਦਾ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਤਰ੍ਹਾਂ ਹੀ ਮਾਝੇ ਦੇ ਪਠਾਨਕੋਟ ਵਿਚ ਵੀ ਸੀਤ ਲਹਿਰ ਨੂੰ ਲੈ ਕੇ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ 29 ਜਨਵਰੀ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋ ਰਿਹਾ ਹੈ। ਜਿਸ ਕਾਰਨ 30-31 ਜਨਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਬਾਰਿਸ਼ ਪੈਣ ਦੇ ਆਸਾਰ ਹਨ। ਵਿਭਾਗ ਵੱਲੋਂ ਮਾਝੇ ਅਤੇ ਦੋਆਬੇ ਦੇ ਇਲਾਕੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ 30 ਤੇ 31 ਜਨਵਰੀ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ ਦੀਆਂ ਕਈ ਥਾਵਾਂ 'ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਮਾਲਵੇ ਦੇ ਇਲਾਕੇ ਵਿਚ ਬਾਰਿਸ਼ ਪੈਣ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਤੇ ਸਾਰਾ ਹਫ਼ਤਾ ਮੌਸਮ ਖ਼ੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ 29 ਜਨਵਰੀ ਤੋਂ ਨਵੇਂ ਪੱਛਮੀ ਪ੍ਰਭਾਅ ਦੇ ਸਰਗਰਮ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਮੁਤਾਬਕ ਇਸ ਪ੍ਰਭਾਅ ਦਾ ਅਸਰ ਹਿਮਾਚਲ ਦੇ ਪਹਾੜੀ ਇਲਾਕਿਆਂ ਵਿਚ ਦਿਸੇਗਾ, ਜਿਸ ਕਾਰਨ ਉੱਥੇ ਬਾਰਿਸ਼ ਅਤੇ ਬਰਫ਼ਬਾਰੀ ਹੋਵੇਗੀ। ਇਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਹੋਵੇਗਾ ਤੇ ਪਹਾੜੀ ਇਲਾਕਿਆਂ ਤੋਂ ਆਉਂਦੀਆਂ ਠੰਡੀਆਂ ਹਵਾਵਾਂ ਕਾਰਨ ਪੰਜਾਬ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ 30 ਤੇ 31 ਜਨਵਰੀ ਨੂੰ ਪੰਜਾਬ ਵਿਚ ਵੀ ਬਾਰਿਸ਼ ਦੀ ਸੰਭਾਵਨਾ ਹੈ।

More News

NRI Post
..
NRI Post
..
NRI Post
..