ਦਿਨ-ਦਿਹਾੜੇ ਲੁੱਟ ਦੀ ਵੱਡੀ ਵਾਰਦਾਤ, ਸੀਸੀਟੀਵੀ ‘ਚ ਕੈਦ ਹੋਈ ਘਟਨਾ

by nripost

ਮੋਹਾਲੀ (ਰਾਘਵ): ਪੈਟਰੋਲ ਪੰਪ ਦੇ ਮੈਨੇਜਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਐਕਟਿਵਾ ਸਵਾਰ 3 ਮੁਲਜ਼ਮਾਂ ਨੇ ਉਸ ਕੋਲੋਂ 4.70 ਲੱਖ ਰੁਪਏ ਦੀ ਨਕਦੀ ਵਾਲਾ ਬੈਗ ਲੁੱਟ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋਣ ਦੌਰਾਨ ਮੁਲਜ਼ਮ ਪੀੜਤ ਮੈਨੇਜਰ ਦੀ ਐਕਟਿਵਾ ਵੀ ਆਪਣੇ ਨਾਲ ਲੈ ਗਏ। ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ। ਆਈ. ਟੀ. ਸਿਟੀ ਥਾਣਾ ਪੁਲਸ ਨੇ ਪੈਟਰੋਲ ਪੰਪ ਦੇ ਮੈਨੇਜਰ ਸੁਖਬੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਬਣਦੀਆਂ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਸ਼ਨਾਖਤ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਆਈ. ਟੀ. ਸਿਟੀ ਥਾਣਾ ਦੇ ਇੰਚਾਰਜ ਜਸਨਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਇਲਾਕੇ ’ਚ ਸਥਿਤ ਪੈਟਰੋਲ ਪੰਪ ਦੇ ਮੈਨੇਜਰ ਸੁਖਬੀਰ ਸਿੰਘ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਦੱਸਿਆ ਕਿ ਘਟਨਾ ਸਮੇਂ ਉਹ ਪੈਟਰੋਲ ਪੰਪ ਤੋਂ ਕਰੀਬ 4.70 ਲੱਖ ਰੁਪਏ ਦੀ ਨਕਦੀ ਬੈਗ ’ਚ ਲੈ ਕੇ ਆਪਣੇ ਐਕਟਿਵਾ ’ਤੇ ਜਾ ਰਿਹਾ ਸੀ। ਇਸ ਦੌਰਾਨ ਰਸਤੇ ’ਚ ਅਚਾਨਕ ਇਕ ਐਕਟਿਵਾ ’ਤੇ ਸਵਾਰ ਤਿੰਨ ਮੁਲਜ਼ਮਾਂ ਨੇ ਉਸ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਇਸ ਤੋਂ ਪਹਿਲਾਂ ਕਿ ਉਹ ਕੁੱਝ ਸਮਝ ਪਾਉਂਦਾ, ਮੁਲਜ਼ਮਾਂ ਵਿਚੋਂ ਇੱਕ ਨੇ ਉਸ ਦੀ ਕੁੱਟਮਾਰ ਕਰਦਿਆਂ ਉਸ ਨੂੰ ਘੜੀਸ ਕੇ ਧੱਕਾ ਦੇ ਦਿੱਤਾ। ਉਹ ਸੜਕ ’ਤੇ ਜਾ ਡਿੱਗਿਆ। ਜਿਸ ਤੋਂ ਬਾਅਦ ਇੱਕ ਮੁਲਜ਼ਮ ਨੇ ਉਸਦੀ ਐਕਟਿਵਾ ਅਤੇ ਬੈਗ ਲੁੱਟ ਲਿਆ ਅਤੇ ਤਿੰਨੋਂ ਮੁਲਜ਼ਮ ਉੱਥੋਂ ਫ਼ਰਾਰ ਹੋ ਗਏ। ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਆਈ. ਟੀ. ਸਿਟੀ ਥਾਣਾ ਪੁਲਸ ਮੌਕੇ ’ਤੇ ਪੁੱਜ ਗਈ। ਪੁਲਸ ਨੇ ਜਾਂਚ ਅਤੇ ਸੁਖਬੀਰ ਦੇ ਬਿਆਨਾਂ ’ਤੇ ਆਧਾਰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਸਾਰੀ ਘਟਨਾ ਉੱਥੇ ਹੀ ਇੱਕ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ, ਜਿਸ ’ਚ ਪੂਰੀ ਘਟਨਾ ਸਾਫ ਦਿਖਾਈ ਦੇ ਰਹੀ ਹੈ। ਜਿਸ ਦੇ ਆਧਾਰ ’ਤੇ ਪੁਲਸ ਨੇ ਮੁਲਜ਼ਮਾਂ ਦੀ ਸ਼ਨਾਖ਼ਤ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਮੁਲਜ਼ਮਾਂ ਬਾਰੇ ਸੁਰਾਗ ਲਗਾਉਣ ਲਈ ਪੁਲਸ ਅਜਿਹੇ ਅਪਰਾਧ ਕਰਨ ਵਾਲੇ ਪੁਰਾਣੇ ਮੁਲਜ਼ਮਾਂ ਦੇ ਰਿਕਾਰਡ ਦੀ ਜਾਂਚ ਕਰ ਰਹੀ ਹੈ।

More News

NRI Post
..
NRI Post
..
NRI Post
..