ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ‘ਚ ਵਾਪਰਿਆ ਵੱਡਾ ਹਾਦਸਾ

by nripost

ਬਟਾਲਾ (ਰਾਘਵ): ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ 'ਚ ਵੱਡਾ ਹਾਦਸਾ ਵਾਪਰਿਆ ਹੈ, ਜਿਸ 'ਚ ਇਕ ਸੇਵਾਦਾਰ ਦੀ ਮੌਤ ਹੋ ਗਈ । ਜਾਣਕਾਰੀ ਮੁਤਾਬਕ ਮ੍ਰਿਤਕ ਸੇਵਾਦਾਰ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੇਵਾਦਾਰ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਿਹਾ ਸੀ ਤਾਂ ਅਚਾਨਕ ਉਹ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਲੋਕਾਂ ਨੇ ਦੱਸਿਆ ਹੈ ਕਿ ਸਤਨਾਮ ਸਿੰਘ ਕਾਫ਼ੀ ਸਮੇਂ ਤੋਂ ਸ੍ਰੀ ਕੰਧ ਸਾਹਿਬ ਸੇਵਾ ਕਰ ਰਿਹਾ ਸੀ। ਅੱਜ ਸਵੇਰੇ ਸਤਨਾਮ ਸਿੰਘ ਨਿਸ਼ਾਨ ਸਾਹਿਬ ਦਾ ਕੱਪੜਾ ਬਦਲ ਰਿਹਾ ਸੀ ਤਾਂ ਅਚਾਨਕ ਨਿਸ਼ਾਨ ਸਾਹਿਬ ਦੀ ਤਾਰ ਟੁੱਟਣ ਕਰਕੇ ਉਹ ਉਚਾਈ ਤੋਂ ਹੇਠਾਂ ਡਿੱਗ ਗਿਆ ਅਤੇ ਤੁਰੰਤ ਪ੍ਰਾਈਵੇਟ ਹਸਪਤਾਲ ਇਲਾਜ ਲਈ ਲਿਆਂਦਾ ਗਿਆ ਜਿੱਥੇ ਉਸਦੀ ਮੌਤ ਹੋ ਗਈ ।

ਗੱਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਨੇ ਦੱਸਿਆ ਕਿ ਸਤਨਾਮ ਸਿੰਘ ਸਾਡੇ ਨਾਲ ਪਿਛਲੇ ਕਾਫੀ ਸਮੇਂ ਤੋਂ ਪਾਰਟ ਟਾਈਮ ਕੰਮ ਕਰਦਾ ਸੀ। ਅੱਜ ਸਵੇਰੇ ਜਦੋਂ ਨਿਸ਼ਾਨ ਸਾਹਿਬ ਆਪਣੇ ਕੱਪੜੇ ਬਦਲਣ ਲੱਗਾ ਤਾਂ ਤਾਰ ਟੁੱਟਣ ਕਾਰਨ ਹਾਦਸਾ ਵਾਪਰ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਜੋ ਵੀ ਸਹਾਇਤਾ ਦੀ ਲੋੜ ਹੋਵੇਗੀ ਉਹ ਜ਼ਰੂਰ ਮੁਹੱਈਆ ਕਰਵਾਈ ਜਾਵੇਗੀ। ਮ੍ਰਿਤਕ ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਿਵਾਰ ਪਹਿਲਾਂ ਹੀ ਕਾਫੀ ਦੁੱਖਾਂ ਦਾ ਸਾਹਮਣਾ ਕਰ ਰਿਹਾ ਸੀ। ਸਤਨਾਮ ਸਿੰਘ ਦੀ ਪਤਨੀ ਪਹਿਲਾਂ ਹੀ ਬਹੁਤ ਬਿਮਾਰ ਹੈ ਅਤੇ ਸਤਨਾਮ ਸਿੰਘ ਦਾ ਬੇਟਾ ਕੁਝ ਸਮਾਂ ਪਹਿਲਾਂ ਇਸ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜਿਆ ਸੀ।

More News

NRI Post
..
NRI Post
..
NRI Post
..