ਬੱਸ ‘ਚ ਸਫਰ ਕਰਨ ਵਾਲਿਆਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ

by nripost

ਚੰਡੀਗੜ੍ਹ (ਰਾਘਵ): ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ ਹੈ। ਦਰਅਸਲ ਪੰਜਾਬ ਸਰਕਾਰ ਵਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਸੂਬੇ ਦੇ 5 ਜ਼ਿਲ੍ਹਿਆਂ 'ਚ ਇਲੈਕਟ੍ਰਿਕ ਬੱਸਾਂ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਨੇ 347 ਇਲੈਕਟ੍ਰਿਕ ਬੱਸਾਂ ਖ਼ਰੀਦਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਬੱਸਾਂ 'ਚ ਅੰਮ੍ਰਿਤਸਰ ਲਈ 100, ਜਲੰਧਰ ਲਈ 97, ਲੁਧਿਆਣਾ ਲਈ 100 ਅਤੇ ਪਟਿਆਲਾ ਲਈ 50 ਬੱਸਾਂ ਖ਼ਰੀਦਣ ਦੀ ਗੱਲ ਕਹੀ ਜਾ ਰਹੀ ਹੈ।

ਸੂਤਰਾਂ ਦੇ ਮੁਤਾਬਕ ਇਹ ਦਾਅਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਕੀਤਾ ਗਿਆ ਹੈ। ਉਨ੍ਹਾਂ ਦੇ ਮੁਤਾਬਕ ਮੋਹਾਲੀ ਲਈ ਇਲੈਕਟ੍ਰਿਕ ਬੱਸਾਂ ਦੇ ਸੰਚਾਲਨ ਦੀਆਂ ਸੰਭਾਵਨਾਵਾਂ ਦੀ ਸਟੱਡੀ ਪੂਰੀ ਕਰ ਲਈ ਗਈ ਹੈ। ਇਲੈਕਟ੍ਰਿਕ ਬੱਸਾਂ ਸ਼ਹਿਰ ਦੇ ਲੋਕਾਂ ਨੂੰ ਆਰਾਮਦਾਇਕ ਸਫ਼ਰ ਮੁਹੱਈਆ ਕਰਵਾਉਣਗੀਆਂ। ਇਹ ਵੀ ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਵੀ ਇਲੈਕਟ੍ਰਿਕ ਬੱਸਾਂ ਚਲਾਉਣ ਦੇ ਪੱਖ 'ਚ ਹੈ। ਇਸ ਲਈ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ, ਪੰਜਾਬ, ਹਰਿਆਣਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਨਾਲ ਹੀ ਸਾਰੇ ਸੂਬਿਆਂ ਵਲੋਂ ਇਲੈਕਟ੍ਰਿਕ ਬੱਸਾਂ ਦਾ ਪ੍ਰਸਤਾਵ ਰੱਖਿਆ ਗਿਆ ਸੀ, ਜਿਸ ਤੋਂ ਬਾਅਦ ਪੰਜਾਬ 'ਚ ਇਲੈਕਟ੍ਰਿਕ ਬੱਸਾਂ ਚਲਾਉਣ ਦੀ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..