ਅੰਮ੍ਰਿਤਸਰ (ਨੇਹਾ): ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਨੇ ਰਣਜੀਤ ਐਵੀਨਿਊ 'ਤੇ ਸਥਿਤ ਇਕ ਹੋਟਲ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ, ਜਿਸ ਨੂੰ ਜ਼ਖਮੀ ਹਾਲਤ 'ਚ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਦਿਨਾਂ ਤੋਂ ਡਿਪ੍ਰੈਸ਼ਨ ਤੋਂ ਪੀੜਤ ਸੀ। ਫਿਲਹਾਲ ਥਾਣਾ ਰਣਜੀਤ ਐਵੀਨਿਊ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਰਾਜੀਵ ਕੁਮਾਰ ਵਾਸੀ ਲੁਹਾਰਕਾ ਰੋਡ ਵਜੋਂ ਹੋਈ ਹੈ, ਜਿਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਡਿਪਰੈਸ਼ਨ ਤੋਂ ਪੀੜਤ ਸੀ, ਜਿਸ ਕਾਰਨ ਅੱਜ ਉਸ ਨੇ ਇਹ ਕਦਮ ਚੁੱਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਥਾਣਾ ਸਿਵਲ ਲਾਈਨ ਦੇ ਇੰਚਾਰਜ ਰੋਬਿਨ ਹੰਸ ਨੇ ਦੱਸਿਆ ਕਿ ਰਵੀ ਨਾਂ ਦਾ ਇਹ ਵਿਅਕਤੀ ਜੋ ਕਿ ਲੋਹਾਰਕਾ ਰੋਡ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ, ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ ਅਤੇ ਪਰਿਵਾਰਕ ਮੈਂਬਰਾਂ ਅਨੁਸਾਰ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ। ਬੀਤੀ ਸ਼ਾਮ ਉਹ ਘਰੋਂ ਨਿਕਲਿਆ ਅਤੇ ਰਣਜੀਤ ਐਵੀਨਿਊ ਦੇ ਇੱਕ ਪੌਸ਼ ਇਲਾਕੇ ਵਿੱਚ ਸਥਿਤ ਇੱਕ ਹੋਟਲ ਵਿੱਚ ਸੂਪ ਖਾਣ ਤੋਂ ਬਾਅਦ ਸਿੱਧਾ ਹੋਟਲ ਦੀ ਛੱਤ ’ਤੇ ਜਾ ਕੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਪਰਿਵਾਰਕ ਮੈਂਬਰ ਹੋਰ ਕੁਝ ਨਹੀਂ ਕਹਿ ਰਹੇ ਹਨ ਪਰ ਜਾਂਚ ਕੀਤੀ ਜਾ ਰਹੀ ਹੈ। ਭਲਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।



