ਪੰਜਾਬ ‘ਚ ਗੁੰਡਾਗਰਦੀ ਦਾ ਨੰਗਾ ਨਾਚ, ਸੀਸੀਟੀਵੀ ‘ਚ ਕੈਦ ਹੋਇਆ ਖੌਫਨਾਕ ਦ੍ਰਿਸ਼

by nripost

ਫਰੀਦਕੋਟ (ਰਾਘਵ) : ਪੰਜਾਬ ਦੇ ਫਰੀਦਕੋਟ ਦੇ ਜੈਤੋ ਸ਼ਹਿਰ ਦੇ ਬਾਜ਼ਾਰ 'ਚ ਦਿਨ-ਦਿਹਾੜੇ ਹਥਿਆਰਬੰਦ ਨੌਜਵਾਨਾਂ ਦੇ ਇਕ ਟੋਲੇ ਵਲੋਂ ਗੁੰਡਾਗਰਦੀ ਕਰਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਮੁਲਜ਼ਮਾਂ ਨੇ ਬਾਜ਼ਾਰ ਵਿੱਚ ਇੱਕ ਨੌਜਵਾਨ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਜਦੋਂ ਇਹ ਨੌਜਵਾਨ ਆਪਣੇ ਬਚਾਅ ਲਈ ਬਾਜ਼ਾਰ ਵਿੱਚ ਇੱਕ ਮੈਡੀਕਲ ਸਟੋਰ ਵਿੱਚ ਦਾਖ਼ਲ ਹੋਇਆ ਤਾਂ ਇਨ੍ਹਾਂ ਨੇ ਦੁਕਾਨ ਦੇ ਅੰਦਰ ਜਾ ਕੇ ਨੌਜਵਾਨ ਦੇ ਸਿਰ ’ਤੇ ਕਈ ਵਾਰ ਕੀਤੇ। ਇਸ ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਹੀਰਾ ਨਾਮਕ ਨੌਜਵਾਨ ਨੂੰ ਪਹਿਲਾਂ ਜੈਤੋ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੋਂ ਮੁੱਢਲੀ ਸਹਾਇਤਾ ਦੇਣ ਮਗਰੋਂ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫ਼ਰੀਦਕੋਟ ਲਈ ਰੈਫ਼ਰ ਕਰ ਦਿੱਤਾ ਗਿਆ। ਇਹ ਸਾਰੀ ਘਟਨਾ ਦੁਕਾਨ ਦੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਹੀਰਾ ਨਾਂ ਦਾ ਨੌਜਵਾਨ ਆਪਣੇ ਭਰਾ ਲਵਜੀਤ ਨਾਲ ਬਾਜ਼ਾਰ 'ਚ ਖਰੀਦਦਾਰੀ ਕਰਨ ਆਇਆ ਸੀ। ਇਸ ਦੌਰਾਨ ਪੁਰਾਣੀ ਰੰਜਿਸ਼ ਕਾਰਨ ਬੇਅੰਤ ਸਿੰਘ ਨਾਮਕ ਨੌਜਵਾਨ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਹੀਰਾ 'ਤੇ ਹਮਲਾ ਕਰ ਦਿੱਤਾ। ਇਸ ਮਾਮਲੇ ਸਬੰਧੀ ਸਿਵਲ ਹਸਪਤਾਲ ਦੇ ਡਾ: ਸਤਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਗਏ ਹਨ ਅਤੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਫ਼ਰੀਦਕੋਟ ਮੈਡੀਕਲ ਹਸਪਤਾਲ ਲਈ ਰੈਫ਼ਰ ਕਰ ਦਿੱਤਾ। ਇਸ ਮਾਮਲੇ ਸਬੰਧੀ ਥਾਣਾ ਜੈਤੋ ਦੇ ਐਸਐਚਓ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਖੁਦ ਮੌਕੇ ’ਤੇ ਪੁੱਜੇ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਿਸੇ ਪੁਰਾਣੀ ਰੰਜਿਸ਼ ਕਾਰਨ ਬੇਅੰਤ ਸਿੰਘ ਨਾਮਕ ਨੌਜਵਾਨ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਹਮਲਾ ਕੀਤਾ। ਪੁਲੀਸ ਨੇ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

More News

NRI Post
..
NRI Post
..
NRI Post
..