ਲੁਧਿਆਣਾ (ਨੇਹਾ): ਸੜਕ ਪਾਰ ਕਰਦੇ ਸਮੇਂ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ 48 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਜਰਨੈਲ ਸਿੰਘ ਵਜੋਂ ਹੋਈ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਤਨਾਮ ਸਿੰਘ ਵਾਸੀ ਬਸੰਤ ਨਗਰ ਨੇ ਦੱਸਿਆ ਕਿ ਉਸ ਦੇ ਵੱਡੇ ਭਰਾ ਰਾਮ ਸਿੰਘ ਦਾ ਲੜਕਾ ਜਰਨੈਲ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ। ਬੀਤੀ 13 ਫਰਵਰੀ ਨੂੰ ਉਹ ਸਵੇਰੇ ਕੰਮ ਲਈ ਘਰੋਂ ਨਿਕਲਿਆ ਸੀ ਪਰ ਸ਼ਾਮ ਨੂੰ ਵਾਪਸ ਨਹੀਂ ਆਇਆ। ਜਾਂਚ ਕਰਨ 'ਤੇ ਪਤਾ ਲੱਗਾ ਕਿ ਉਸ ਨੂੰ ਮੋਗਾ ਟਾਇਰ ਨੇੜੇ ਸੜਕ ਪਾਰ ਕਰਦੇ ਸਮੇਂ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜ਼ਖਮੀ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।



