ਮਾਨਵੀ ਹੱਤਿਆ ਕਾਂਡ ਨਾਲ ਜੁੜੀ ਵੱਡੀ ਖਬਰ, ਇੱਕ ਹੋਰ ਦੋਸ਼ੀ ਗ੍ਰਿਫਤਾਰ

by nripost

ਲੁਧਿਆਣਾ (ਰਾਘਵ): ਮਾਨਵੀ ਕਤਲ ਕੇਸ ਵਿਚ ਪੁਲਸ ਨੇ ਪਤੀ ਤੇ ਪ੍ਰੇਮਿਕਾ ਸਮੇਤ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿਚ ਕਾਬੂ ਕੀਤੇ ਗਏ ਮੁਲਜ਼ਮਾਂ ਦਾ ਇਕ ਹੋਰ ਸਾਥੀ ਫ਼ਰਾਰ ਚੱਲ ਰਿਹਾ ਸੀ। ਪਰ ਸੂਤਰਾਂ ਮੁਤਾਬਕ ਪੁਲਸ ਨੇ ਦੇਰ ਰਾਤ ਨੂੰ ਹੀ ਉਸ ਨੂੰ ਵੀ ਕਾਬੂ ਕਰ ਲਿਆ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਦੱਸੀ ਜਾ ਰਹੀ ਹੈ। ਹਾਲਾਂਕਿ ਅਜੇ ਤਕ ਕਿਸੇ ਵੀ ਪੁਲਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਦੱਸ ਦਈਏ ਕਿ ਅਨੋਖ ਮਿੱਤਲ ਵੱਲੋਂ ਪ੍ਰੇਮ ਸਬੰਧਾਂ ਦੇ ਕਾਰਨ ਆਪਣੀ ਪਤਨੀ ਮਾਨਵੀ ਮਿੱਤਲ ਦਾ ਕਤਲ ਕਰਵਾਇਆ ਸੀ ਤੇ ਫ਼ਿਰ ਝੂਠੀ ਕਹਾਣੀ ਘੜ ਕੇ ਪੁਲਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ।

More News

NRI Post
..
NRI Post
..
NRI Post
..