ਲੁਧਿਆਣਾ (ਰਾਘਵ) : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਮੁਹੱਲਾ ਪੀਰੂ ਬਾੜਾ 'ਚ ਮੌਜੂਦ ਸੀ ਅਤੇ ਇਸ ਦੌਰਾਨ ਸਾਹਮਣੇ ਤੋਂ ਇਕ ਵਿਅਕਤੀ ਨੂੰ ਪੈਦਲ ਆਉਂਦਾ ਦੇਖਿਆ ਗਿਆ ਤਾਂ ਪੁਲਸ ਨੇ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਦੀ ਪਛਾਣ ਪਾਤੜਾਂ ਰਵੀ ਪੁਤ ਬਸ਼ੀਰ ਵਾਸੀ ਪਿੰਡ ਬਾਜੋਕੇ ਧਰਮਕੋਟ ਵਜੋਂ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।



