Ludhiana: ਨਕਲੀ ਖਾਦ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼

by nripost

ਦੋਰਾਹਾ (ਰਾਘਵ): ਦੋਰਾਹਾ ਦੇ ਨੇਰੇ ਸਥਿਤ ਪਿੰਡ ਬਰਮਾਲੀਪੁਰ ਵਿਚ ਇਕ ਨਕਲੀ ਖਾਦ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਹੋਇਆ ਹੈ। ਪੁਲਸ ਨੇ ਇਸ ਫੈਕਟਰੀ 'ਤੇ ਛਾਪਾ ਮਾਰ ਕੇ ਵੱਡੀ ਮਾਤਰਾ ਵਿਚ ਨਕਲੀ ਖਾਦ ਬਣਾਉਣ ਦਾ ਸਾਮਾਨ ਬਰਾਮਦ ਕੀਤਾ ਹੈ। ਇਹ ਫੈਕਟਰੀ ਕਈ ਸਾਲਾਂ ਤੋਂ ਚੱਲ ਰਹੀ ਸੀ। ਕੁਝ ਸਾਲ ਪਹਿਲਾਂ ਵੀ ਖੇਤੀਬਾੜੀ ਵਿਭਾਗ ਦੀ ਟੀਮ ਨੇ ਪੁਲਸ ਦੇ ਨਾਲ ਰਲ਼ ਕੇ ਛਾਪੇਮਾਰੀ ਕਰਦਿਆਂ ਇੱਥੋਂ ਜਾਅਲੀ ਖਾਦ ਜ਼ਬਤ ਕੀਤੀ ਸੀ, ਜੋ ਮਾਰਕੀਟ ਵਿਚ ਧੜੱਲੇ ਨਾਲ ਸਪਲਾਈ ਕੀਤੀ ਜਾ ਰਹੀ ਸੀ। ਇਸ ਸਬੰਧੀ ਫੈਕਟਰੀ ਦੇ ਸੰਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਦੋਰਾਹਾ ਥਾਣੇ ਦੇ ਐੱਸ.ਐੱਚ.ਓ. ਰਾਓ ਵਰਿੰਦਰ ਸਿੰਘ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਛਾਪੇਮਾਰੀ ਜਾਰੀ ਹੈ ਤੇ ਨਕਲੀ ਖਾਦ ਦਾ ਸਾਮਾਨ ਬਰਾਮਦ ਕਰ ਕੇ ਕਾਰੋਬਾਰ ਨਾਲ ਜੁੜੇ ਸਾਰੇ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

More News

NRI Post
..
NRI Post
..
NRI Post
..