ਨਸ਼ਾ ਤਸਕਰਾਂ ਖਿਲਾਫ ਪੁਲਿਸ ਦੀ ਕਾਰਵਾਈ, ਕਰੋੜਾਂ ਦੀ ਜਾਇਦਾਦ ਕੀਤੀ ਫਰੀਜ਼

by nripost

ਤਰਨਤਾਰਨ (ਰਾਘਵ): ਜ਼ਿਲ੍ਹਾ ਪੁਲਸ ਨੇ 5 ਨਸ਼ਾ ਸਮੱਗਲਰਾਂ ਦੀ 2 ਕਰੋੜ 59 ਲੱਖ 90 ਹਜ਼ਾਰ ਕੀਮਤ ਵਾਲੀ ਜਾਇਦਾਦ ਨੂੰ ਫਰੀਜ਼ ਕਰਨ ਸਬੰਧੀ ਨੋਟਿਸ ਲਗਾਉਂਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਸ਼ੁਰੂ ਕੀਤੀ ਗਈ ਸਖ਼ਤ ਮੁਹਿੰਮ ਦੇ ਚੱਲਦਿਆਂ ਪੁਲਸ ਐਕਸ਼ਨ ’ਚ ਨਜ਼ਰ ਆ ਰਹੀ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਐੱਸ. ਪੀ. ਅਭਿਮਨਿਊ ਰਾਣਾ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਤਹਿਤ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਕੁਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਾੜੀਗੌੜ ਸਿੰਘ ਦੀ 70 ਲੱਖ 80 ਹਜ਼ਾਰ ਰੁਪਏ ਕੀਮਤ ਵਾਲੀ ਜਾਇਦਾਦ ਨੂੰ ਫਰੀਜ਼ ਕੀਤਾ ਗਿਆ ਹੈ ਕਿਉਂਕਿ ਇਸ ਮੁਲਜ਼ਮ ਦੇ ਖਿਲਾਫ ਥਾਣਾ ਖਾਲੜਾ ਵਿਖੇ 910 ਗ੍ਰਾਮ ਹੈਰੋਇਨ ਬਰਾਮਦਗੀ ਤਹਿਤ ਮਾਮਲਾ ਦਰਜ ਹੈ।

ਇਸੇ ਤਰ੍ਹਾਂ ਨਸ਼ਾ ਸਮੱਗਲਰ ਲਵਪ੍ਰੀਤ ਸਿੰਘ ਉਰਫ ਸੋਨੂ ਅਤੇ ਆਕਾਸ਼ਦੀਪ ਸਿੰਘ ਪੁੱਤਰਾਨ ਬਲਕਾਰ ਸਿੰਘ ਵਾਸੀ ਮਾਣਕਪੁਰਾ ਦੀ 94 ਲੱਖ 80 ਹਜ਼ਾਰ ਕੀਮਤ ਵਾਲੀ ਜਾਇਦਾਦ ਨੂੰ ਫਰੀਜ਼ ਕੀਤਾ ਗਿਆ ਹੈ ਕਿਉਂਕਿ ਇਨ੍ਹਾਂ ਦੋਵਾਂ ਸਕੇ ਭਰਾਵਾਂ ਖਿਲਾਫ 1 ਕਿਲੋ 290 ਗ੍ਰਾਮ ਹੈਰੋਇਨ ਬਰਾਮਦਗੀ ਦੇ ਤਹਿਤ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਾਮਲਾ ਦਰਜ ਹੈ। ਇਸ ਤੋਂ ਇਲਾਵਾ ਨਸ਼ਾ ਸਮੱਗਲਰ ਗੁਰਿੰਦਰ ਸਿੰਘ ਉਰਫ ਸ਼ਿੰਦਾ ਪੁੱਤਰ ਮਹਿਲ ਸਿੰਘ ਵਾਸੀ ਕਲਸੀਆਂ ਕਲਾਂ ਦੀ 50 ਲੱਖ 70 ਹਜ਼ਾਰ ਰੁਪਏ ਕੀਮਤ ਵਾਰੀ ਜਾਇਦਾਦ ਨੂੰ ਫਰੀਜ਼ ਕੀਤਾ ਗਿਆ ਹੈ ਕਿਉਂਕਿ ਇਸ ਮੁਲਜ਼ਮ ਦੇ ਖਿਲਾਫ 1 ਕਿਲੋ 500 ਗ੍ਰਾਮ ਹੈਰੋਇਨ ਬਰਾਮਦਗੀ ਦੇ ਚੱਲਦਿਆਂ ਥਾਣਾ ਸਦਰ ਪੱਟੀ ਵਿਖੇ ਪਰਚਾ ਦਰਜ ਹੈ। ਇਸ ਤੋਂ ਇਲਾਵਾ ਨਸ਼ਾ ਸਮੱਗਲਰ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਅਵਤਾਰ ਸਿੰਘ ਵਾਸੀ ਢਾਲਾ ਦੀ 43 ਲੱਖ 60 ਹਜ਼ਾਰ ਰੁਪਏ ਕੀਮਤ ਵਾਲੀ ਜਾਇਦਾਦ ਨੂੰ ਫਰੀਜ਼ ਕੀਤਾ ਗਿਆ ਹੈ ਕਿਉਂਕਿ ਇਸ ਮੁਲਜ਼ਮ ਦੇ ਖਿਲਾਫ 549 ਗ੍ਰਾਮ ਹੈਰੋਇਨ ਬਰਾਮਦਗੀ ਦੇ ਚੱਲਦਿਆਂ ਥਾਣਾ ਸਰਾਏ ਅਮਾਨਤ ਖਾਂ ਵਿਖੇ ਪਰਚਾ ਦਰਜ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਉਕਤ 5 ਮੁਲਜ਼ਮਾਂ ਦੀ ਕੁੱਲ 2 ਕਰੋੜ 59 ਲੱਖ 90 ਹਜ਼ਾਰ ਰੁਪਏ ਕੀਮਤ ਵਾਲੀ ਜਾਇਦਾਦਾਂ ਨੂੰ ਫਰੀਜ਼ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਨਸ਼ਾ ਸਮੱਗਲਰਾਂ ਦੇ ਘਰਾਂ ਬਾਹਰ ਕਾਨੂੰਨੀ ਢੰਗ ਨਾਲ ਨੋਟਿਸ ਲਗਾ ਦਿੱਤੇ ਗਏ ਹਨ।

More News

NRI Post
..
NRI Post
..
NRI Post
..