ਜਲੰਧਰ ‘ਚ SHO ਸਮੇਤ 2 ਪੁਲਿਸ ਮੁਲਾਜ਼ਮ ਮੁਅੱਤਲ

by nripost

ਜਲੰਧਰ (ਰਾਘਵ): ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜਲੰਧਰ ਦੇ ਦੋ ਪੁਲਸ ਮੁਲਾਜ਼ਮਾਂ ਨੂੰ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਮੁਅੱਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕੈਂਟ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਹਰਿੰਦਰ ਸਿੰਘ ਅਤੇ ਕਾਂਸਟੇਬਲ ਜਸਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਜਲੰਧਰ ਛਾਉਣੀ ਦੇ ਇਕ ਨੌਜਵਾਨ ਦੀ ਖ਼ੁਦਕੁਸ਼ੀ ਦਾ ਮਾਮਲਾ ਗਰਮਾ ਗਿਆ ਸੀ। ਦੋਸ਼ ਲੱਗੇ ਸਨ ਪੁਲਸ ਕਰਮਚਾਰੀਆਂ ਨੇ ਨੌਜਵਾਨ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਲੈ ਕੇ ਉਸ ਤੋਂ ਰਿਸ਼ਵਤ ਲਈ ਸੀ ਅਤੇ ਬਾਅਦ ਵਿੱਚ ਇਹ ਗੱਲ ਸਾਹਮਣੇ ਆਈ ਕਿ ਉਨ੍ਹਾਂ ਨੇ ਰਿਸ਼ਵਤ ਦੇ ਪੈਸੇ ਵਾਪਸ ਕਰ ਦਿੱਤੇ ਸਨ। ਇਸ ਮਾਮਲੇ ਵਿੱਚ ਜਲੰਧਰ ਦੀ ਸੀ. ਪੀ. ਧਨਪ੍ਰੀਤ ਕੌਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ।

More News

NRI Post
..
NRI Post
..
NRI Post
..