ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਨਸ਼ਿਆਂ ਦਾ ਮੁੱਦਾ

by nripost

ਚੰਡੀਗੜ੍ਹ (ਰਾਘਵ): ਪੰਜਾਬ ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਗਿਆ। ਇਸ ਬਾਰੇ ਸਦਨ 'ਚ ਬੋਲਦਿਆਂ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਇਸ ਪ੍ਰਸਤਾਵ ਨੂੰ ਪਾਸ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਨੇ ਸਦਨ 'ਚ ਬੋਲਦਿਆਂ ਕਿਹਾ ਕਿ ਸੂਬੇ 'ਚ ਨਸ਼ਾ ਅਸੀਂ ਸ਼ੁਰੂ ਤਾਂ ਨਹੀਂ ਕੀਤਾ ਸੀ ਪਰ ਸਾਡੀ ਸਰਕਾਰ ਇਸ ਨੂੰ ਖ਼ਤਮ ਜ਼ਰੂਰ ਕਰੇਗੀ, ਜਿਸ ਦੇ ਲਈ ਸਭ ਦਾ ਸਹਿਯੋਗ ਚਾਹੀਦਾ ਹੈ।

ਟੋਲ ਪਲਾਜ਼ੇ ਬਾਰੇ ਬੋਲਦਿਆਂ ਡਾ. ਨਿੱਝਰ ਨੇ ਕਿਹਾ ਕਿ ਟੋਲ ਪਲਾਜ਼ੇ ਆਪਣੀ ਮਿਆਦ ਪੂਰੀ ਕਰਨ ਤੋਂ ਬਾਅਦ ਵੀ ਨਾਜਾਇਜ਼ ਟੋਲ ਲੈਂਦੇ ਸਨ ਪਰ ਪੰਜਾਬ ਸਰਕਾਰ ਨੇ ਅਜਿਹੇ 16-17 ਟੋਲ ਪਲਾਜ਼ਿਆਂ ਨੂੰ ਬੰਦ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ 'ਤੇ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਫੋਰਸ ਬਹੁਤ ਚੰਗੇ ਤਰੀਕੇ ਨਾਲ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਦੇ ਲੋਕਾਂ ਨੂੰ ਹੋਰ ਸਹੂਲਤਾਂ ਦੇ ਨਾਲ-ਨਾਲ ਲਗਾਤਾਰ ਬਿਜਲੀ ਵੀ ਮਿਲ ਰਹੀ ਹੈ ਅਤੇ ਜਿਮੀਂਦਾਰਾਂ ਨੂੰ ਵੀ ਕੋਈ ਸਮੱਸਿਆ ਨਹੀਂ ਆ ਰਹੀ। ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਹਮੇਸ਼ਾ ਸਰਕਾਰਾਂ ਆਪਣਾ ਸਮਾਨ ਵੇਚਦੀਆਂ ਸਨ ਪਰ ਇਸ ਵਾਰ ਮਾਨ ਸਰਕਾਰ ਨੇ ਪਹਿਲੀ ਵਾਰ ਪ੍ਰਾਈਵੇਟ ਗੋਇੰਦਵਾਲ ਥਰਮਲ ਪਲਾਂਟ ਖ਼ਰੀਦਿਆਂ ਹੈ।

More News

NRI Post
..
NRI Post
..
NRI Post
..