ਪੰਜਾਬ ‘ਚ ਇਕ ਹੋਰ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

by nripost

ਅੰਮ੍ਰਿਤਸਰ (ਰਾਘਵ): ਅੰਮ੍ਰਿਤਸਰ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਲਗਾਤਾਰ ਪੁਰਾਣੀ ਰੰਜਿਸ਼ਾਂ ਦੇ ਚਲਦੇ ਨੌਜਵਾਨਾਂ ਵੱਲੋਂ ਇੱਕ ਦੂਜੇ 'ਤੇ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਪੁਲਸ ਅਤੇ ਕਾਨੂੰਨ ਦਾ ਇਨ੍ਹਾਂ ਲੋਕਾਂ ਦੇ ਮਨਾਂ 'ਚ ਕੋਈ ਡਰ ਖੋਫ ਨਜ਼ਰ ਨਹੀਂ ਆ ਰਿਹਾ। ਇਸੇ ਦਰਮਿਆਨ ਦੇਰ ਰਾਤ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਮਾਈਲ ਇਨਕਲੇਵ ਇਲਾਕੇ 'ਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ ਤੇ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਜਿਸ ਦਾ ਨਾਂ ਲਵਪ੍ਰੀਤ ਸਿੰਘ ਉਰਫ ਲਵ (25) ਹੈ ਉਸ ਨੂੰ ਪੰਜ ਛੇ ਦੇ ਕਰੀਬ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਮ੍ਰਿਤਕ ਨੌਜਵਾਨ ਸੈਲੂਨ ਦਾ ਕੰਮ ਕਰਦਾ ਸੀ। ਉਥੇ ਹੀ ਮ੍ਰਿਤਕ ਦੇ ਸਾਥੀਆਂ ਨੇ ਦੱਸਿਆ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਹੈ ਪਿਛਲੇ ਕਾਫੀ ਸਮੇਂ ਤੋਂ ਇਨ੍ਹਾਂ ਦੀ ਕਿਸੇ ਦੇ ਨਾਲ ਰੰਜਿਸ਼ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਕੁਝ ਨੌਜਵਾਨ ਜ਼ਮਾਨਤ 'ਤੇ ਬਾਹਰ ਆਏ ਹੋਏ ਸਨ ਜਿਨ੍ਹਾਂ ਵੱਲੋਂ ਲਵਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਉੱਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਇਸ ਮੌਕੇ ਪੁਲਸ ਅਧਿਕਾਰੀ ਗੁਰਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਰਹੇ ਹਾਂ। ਉਨ੍ਹਾਂ ਕਿਹਾ ਪੁਲਸ ਵੱਲੋਂ cctv ਤਸਵੀਰਾਂ ਚੈੱਕ ਕੀਤੀਆਂ ਜਾ ਰਹੀਆਂ ਹਨ, ਮੁਲਜ਼ਮਾਂ ਨੂੰ ਜਲਦ ਹੀ ਕਾਬੂ ਕੀਤਾ ਜਾਵੇਗਾ।

More News

NRI Post
..
NRI Post
..
NRI Post
..