ਜਲ੍ਹਿਆਂਵਾਲਾ ਬਾਗ਼ ਕਤਲਕਾਂਡ ਦੇ 100 ਸਾਲ – ਰਾਹੁਲ ਤੇ ਕੈਪਟਨ ਨੇ ਦਿੱਤੀ ਸ਼ਰਧਾਂਜਲੀ

by mediateam

ਅੰਮ੍ਰਿਤਸਰ , 13 ਅਪ੍ਰੈਲ ( NRI MEDIA )

ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ੍ਹਿਆਂਵਾਲਾ ਬਾਗ਼ ਦੇ ਕਤਲਕਾਂਡ ਦੇ 100 ਸਾਲ ਪੂਰੇ ਹੋਣ ਦੇ ਮੌਕੇ 'ਤੇ ਜਲ੍ਹਿਆਂਵਾਲਾ ਬਾਗ ਯਾਦਗਾਰੀ ਸਮਾਰੋਹ ਵਿੱਚ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਕਿਹਾ ਕਿ ਆਜ਼ਾਦੀ ਲਈ ਭੁਗਤਾਨ ਕੀਤੀ ਜਾਣ ਵਾਲੀ ਕੀਮਤ ਨੂੰ ਭੁਲਾਇਆ ਨਹੀਂ ਜਾਣਾ ਚਾਹੀਦਾ |


ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ, ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਾਂਗਰਸੀ ਆਗੂ ਵੀ ਸਨ ,ਸਾਰੇ ਨੇਤਾਵਾਂ ਨੇ ਜਲ੍ਹਿਆਂਵਾਲਾ ਬਾਗ ਵਿਚ ਸਥਿਤ ਯਾਦਗਾਰ ਵਿਖੇ ਸ਼ਹੀਦਾਂ ਦੀ ਯਾਦ ਵਿਚ ਸ਼ਰਧਾਂਜਲੀ ਭੇਟ ਕੀਤੀ, ਜਿਸ ਵਿਚ 13 ਅਪ੍ਰੈਲ, 1919 ਨੂੰ ਤਾਨਾਸ਼ਾਹੀ ਢੰਗ ਨਾਲ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋ ਮਿੰਟ ਦਾ ਮੋਨ ਵੀ ਰੱਖਿਆ ਗਿਆ |


ਇਸ ਸਮਾਗਮ ਲਈ ਰਾਹੁਲ ਗਾਂਧੀ ਸ਼ੁੱਕਰਵਾਰ ਰਾਤ ਅੰਮ੍ਰਿਤਸਰ ਪੁੱਜ ਗਏ ਸਨ , ਜਿੱਥੇ ਉਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਉਥੇ ਮੱਥਾ ਵੀ ਟੇਕਿਆ , ਰਾਹੁਲ ਗਾਂਧੀ ਨੇ ਜਲ੍ਹਿਆਂਵਾਲਾ ਬਾਗ ਵਿਚ ਸਥਿਤ ਵਿਜ਼ਟਰ ਬੁੱਕ ਵਿਚ ਲਿਖਿਆ ਕਿ "ਆਜ਼ਾਦੀ ਦੀ ਕੀਮਤ ਨੂੰ ਕਦੇ ਵੀ ਭੁਲਾਇਆ ਨਹੀਂ ਜਾਣਾ ਚਾਹੀਦਾ , ਅਸੀਂ ਭਾਰਤ ਦੇ ਲੋਕਾਂ ਨੂੰ ਸਲਾਮ ਕਰਦੇ ਹਾਂ, ਜਿਨ੍ਹਾਂ ਨੇ ਆਜ਼ਾਦੀ ਲਈ ਆਪਣੀ ਜਾਨ ਵੀ ਵਾਰ ਦਿੱਤੀ |


More News

NRI Post
..
NRI Post
..
NRI Post
..