Punjab: ਲੁਧਿਆਣਾ ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਕੀਤਾ ਐਲਾਨ

by nripost

ਲੁਧਿਆਣਾ (ਰਾਘਵ): ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਦੀ ਉਪ-ਚੋਣ ਲਈ ਅਕਾਲੀ ਦਲ ਨੇ ਐਡਵੋਕੇਟ ਪਰਉਪੁਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ। ਦੱਸਣਾ ਬਣਦਾ ਹੈ ਕਿ ਵਿਧਾਨ ਸਭਾ ਹਲਕਾ ਪੱਛਮੀ ਦੇ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੇ ਅਕਾਲ ਚਲਾਣਾ ਕਰਨ ਤੋਂ ਬਾਅਦ ਇਹ ਹਲਕਾ ਖਾਲੀ ਹੋਇਆ ਸੀ। ਜਿੱਥੇ ਹੁਣ ਜਲਦ ਉਪ ਚੋਣ ਹੋਣੀ ਹੈ, ਜਿਸ ਲਈ ਆਮ ਆਦਮੀ ਪਾਰਟੀ ਵੱਲੋਂ ਸੰਸਦ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ ਜਦੋਂ ਕਿ ਕਾਂਗਰਸ ਪਾਰਟੀ ਨੇ ਉਹਨਾਂ ਦੇ ਮੁਕਾਬਲੇ ਭਾਰਤ ਭੂਸ਼ਣ ਆਸ਼ੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੋਇਆ ਹੈ।

More News

NRI Post
..
NRI Post
..
NRI Post
..