ਵਿਦੇਸ਼ੀ ਧਰਤੀ ‘ਤੇ ਪੰਜਾਬ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

by nripost

ਫ਼ਰੀਦਕੋਟ (ਰਾਘਵ): ਜ਼ਿਲ੍ਹਾ ਫ਼ਰੀਦਕੋਟ ਦੇ ਸਾਦਿਕ ਨੇੜੇ ਪਿੰਡ ਮਾਨ ਮਰਾੜ ਦੇ ਇਕ ਨੌਜਵਾਨ ਦੀ ਮਨੀਲਾ ਵਿਖੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਮਰਾੜ ਦੇ ਸੂਬਾ ਸਿੰਘ ਪ੍ਰੇਮੀ ਦਾ ਬੇਟਾ ਗੁਰਵਿੰਦਰ ਸਿੰਘ ਕਰੀਬ ਦੋ ਸਾਲ ਪਹਿਲਾਂ ਰੋਜ਼ਗਾਰ ਲਈ ਮਨੀਲਾ ਗਿਆ ਸੀ। ਅੱਜ ਸਵੇਰੇ ਉਨ੍ਹਾਂ ਦੇ ਰਿਸ਼ਤੇਦਾਰ ਨੇ ਫ਼ੋਨ ਕਰ ਕੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਮਾਰਬਲ ਸਿਟੀ ਵਿਖੇ ਉਸ ਨੂੰ 4-5 ਗੋਲ਼ੀਆਂ ਮਾਰੀਆਂ ਗਈਆਂ। ਗੁਰਵਿੰਦਰ ਸਿੰਘ ਦੀ ਮੌਤ ਦੀ ਘਟਨਾ ਦਾ ਪਤਾ ਲੱਗਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

More News

NRI Post
..
NRI Post
..
NRI Post
..