Punjab: ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ, 1 ਦੀ ਮੌਤ

by nripost

ਲੁਧਿਆਣਾ (ਰਾਘਵ): ਥਾਣਾ ਲਾਡੋਵਾਲ ਦੀ ਪੁਲਸ ਨੇ ਇਕ ਮੁਲਜ਼ਮ ਦੇ ਖ਼ਿਲਾਫ਼ ਗੈਰ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਪਿੰਟੂ ਰਾਏ ਨੇ ਦੱਸਿਆ ਕਿ ਉਸ ਦਾ ਭਰਾ ਮਿੰਟੂ ਹੰਬੜਾ ਰੋਡ 'ਤੇ ਜਾ ਰਿਹਾ ਸੀ। ਇਸੇ ਦੌਰਾਨ ਮਗਰੋਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਗੁਰਬਾਜ਼ ਸਿੰਘ ਵਾਸੀ ਨਾਭਾ ਸੰਗਰੂਰ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..