ਪਾਕਿਸਤਾਨਪੰਜਾਬ (ਵਿਕਰਮ ਸਹਿਜਪਾਲ) : ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ 'ਚ ਸੋਮਵਾਰ ਨੂੰ ਆਏ ਹਨੇਰੀ ਅਤੇ ਤੂਫਾਨ ਕਾਰਨ 28 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਭਾਰੀ ਮੀਂਹ ਕਾਰਨ ਲੋਕਾਂ ਦੇ ਘਰਾਂ ਤੇ ਦੁਕਾਨਾਂ ਨੂੰ ਨੁਕਸਾਨ ਪੁੱਜਾ ਹੈ।
ਸੜਕਾਂ ਦੀ ਹਾਲਤ ਬਹੁਤ ਮਾੜੀ ਹੋ ਗਈ| ਜਿਸ ਕਾਰਨ ਲੋਕਾਂ ਦਾ ਇੱਥੋਂ ਲੰਘਣਾ ਵੀ ਮੁਸ਼ਕਲ ਹੋ ਗਿਆ। ਪੰਜਾਬ ਸੂਬੇ 'ਚ ਕਈ ਇਮਾਰਤਾਂ ਢਹਿ ਗਈਆਂ ਹਨ, ਜਿਸ ਕਾਰਨ 2 ਔਰਤਾਂ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਦਸਣਯੋਗ ਹੈ ਕਿ ਕਈ ਸ਼ਹਿਰਾਂ 'ਚ ਬਹੁਤ ਸਾਰੇ ਮਛੇਰੇ ਲਾਪਤਾ ਹਨ , ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।



