Punjab: ਸੀ. ਆਈ. ਏ ਟੀਮ ਨੂੰ ਮਿਲੀ ਵੱਡੀ ਸਫਲਤਾ, 4 ਕਿਲੋ ਹੈਰੋਇਨ ਸਣੇ ਮਹਿਲਾ ਤਸਕਰ ਗ੍ਰਿਫਤਾਰ

by nripost

ਤਰਨਤਾਰਨ (ਰਾਘਵ) : ਜ਼ਿਲ੍ਹੇ ਦੇ ਸੀਆਈਏ ਸਟਾਫ ਤਰਨਤਾਰਨ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਧਨੋਆ ਖੁਰਦ ਦੇ ਇਕ ਘਰ ਅੰਦਰੋਂ 4 ਕਿੱਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਮਾਮਲੇ ਵਿਚ ਪੁਲਸ ਵੱਲੋਂ ਰੁਪਿੰਦਰ ਕੌਰ ਵਾਸੀ ਪਿੰਡ ਧਨੋਆ ਖੁਰਦ ਖ਼ਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿਚ ਮਹਿਲਾ ਤਸਕਰ ਦਾ ਬੇਟਾ ਗਗਨਦੀਪ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੋੜਾਂ ਦੀ ਦੱਸੀ ਜਾ ਰਹੀ ਹੈ। ਪੁਲਸ ਵੱਲੋਂ ਮਾਮਲੇ ਵਿਚ ਹੋਰ ਜਾਂਚ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..