Punjab: ਪਾਇਲ ’ਚ ਚਿੱਟੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ

by nripost

ਪਾਇਲ (ਨੇਹਾ): ਇੱਥੋਂ ਦੇ ਪੁਰਾਤਨ ਕਿਲੇ ਦੇ ਗੇਟ ਅੰਦਰ ਇੱਕ 19 ਸਾਲਾ ਨੌਜਵਾਨ ਦੀ ਕਥਿਤ ਤੌਰ ’ਤੇ ਚਿੱਟੇ ਦਾ ਟੀਕਾ ਲਾਉਣ ਜਾਂ ਨਸ਼ੇ ਦੀ ਕਥਿਤ ਤੋੜ ਕਾਰਨ ਮੌਤ ਹੋ ਗਈ, ਜੋ ਆਪਣੇ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਅਨਮੋਲ ਸਿੰਘ, ਪੁੱਤਰ ਬਲਦੇਵ ਸਿੰਘ ਵਾਸੀ ਪਾਇਲ ਵਜੋਂ ਹੋਈ ਹੈ। ਕੌਂਸਲਰ ਮਨਜੀਤ ਕੌਰ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਸਿਵਲ ਹਸਪਤਾਲ ਪਾਇਲ ਲਿਆਂਦਾ ਗਿਆ, ਪਰ ਉਸ ਦੀ ਜਾਨ ਨਾ ਬਚਾਈ ਜਾ ਸਕੀ।

ਤਫਤੀਸ਼ੀ ਥਾਣੇਦਾਰ ਹਰਵਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਅਨਮੋਲ ਸਿੰਘ ਦੇ ਪਿਤਾ ਬਲਦੇਵ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 194 ਬੀਐੱਨਐੱਸਐੱਸ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਨੌਜਵਾਨ ਦੀ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਪੁਲੀਸ ਮੁਤਾਬਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਮੌਤ ਓਵਰਡੋਜ਼ ਨਾਲ ਨਹੀਂ ਹੋਈ, ਸਗੋਂ ਨਸ਼ੇ ਦੀ ਤੋੜ ਲੱਗਣ ਨਾਲ ਹੋਈ ਹੈ।

More News

NRI Post
..
NRI Post
..
NRI Post
..