ਬਟਾਲਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚੀ ਦੀ ਮੌਤ

by nripost

ਬਟਾਲਾ (ਨੇਹਾ): ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਬੱਚੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਪਲਕ ਪੁੱਤਰੀ ਕਾਲਾ ਵਾਸੀ ਕੋਟ ਅਹਿਮਦ ਖਾਂ ਆਪਣੇ ਚਾਚੇ ਦੇ ਘਰ ਪਿੰਡ ਧੁੱਪਸੜੀ ਵਿਖੇ ਮਿਲਣ ਲਈ ਆਈ ਹੋਈ ਸੀ। ਇਸ ਦੌਰਾਨ ਜਦੋਂ ਉਹ ਦੁਕਾਨ ਤੋਂ ਕੋਈ ਚੀਜ਼ ਲੈਣ ਲਈ ਆਈ ਗਈ ਤਾਂ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਇਸ ਨੂੰ ਆਪਣੀ ਲਪੇਟ ਵਿਚ ਲੈਂਦਿਆਂ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਇਹ ਗੰਭੀਰ ਜ਼ਖ਼ਮੀ ਹੋ ਗਈ। ਓਧਰ, ਇਸ ਬਾਰੇ ਪਤਾ ਚਲਦਿਆਂ ਹੀ ਪਰਿਵਾਰਕ ਮੈਂਬਰ ਇਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਲੈ ਕੇ ਆਏ, ਜਿਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

More News

NRI Post
..
NRI Post
..
NRI Post
..