ਪੰਜਾਬ ‘ਚ ਮੀਹ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

by nripost

ਚੰਡੀਗੜ੍ਹ (ਰਾਘਵ): ਪੰਜਾਬ ਵਿਚ ਜਿੱਥੇ ਤੇਜ਼ ਗਰਮੀ ਤੋਂ ਬਾਅਦ ਮੌਸਮ ਨੇ ਅਚਾਨਕ ਕਰਵਟ ਬਦਲੀ ਹੈ, ਉਥੇ ਹੀ ਮੌਸਮ ਵਿਭਾਗ ਨੇ ਸੂਬੇ ਦੇ ਆਉਣ ਵਾਲੇ ਦਿਨਾਂ ਲਈ ਨਵੀਂ ਭਵਿੱਖਬਾਣੀ ਕੀਤੀ ਹੈ। ਵਿਭਾਗੀ ਸੂਤਰਾਂ ਮੁਤਾਬਕ ਮੌਸਮ ਵਿਚ ਅਚਾਨਕ ਆਇਆ ਇਹ ਬਦਲਾਅ ਪੱਛਮੀ ਗੜਬੜੀ ਅਤੇ ਸਥਾਨਕ ਮੌਸਮ ਪ੍ਰਣਾਲੀਆਂ ਕਰਕੇ ਹੈ। ਜੇ ਮੀਂਹ ਅਤੇ ਠੰਡੀਆਂ ਹਵਾਵਾਂ ਦਾ ਇਹ ਸਿਲਸਿਲਾ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ਵਿਚ ਗਰਮੀ ਤੋਂ ਥੋੜੀ ਰਾਹਤ ਮਿਲ ਸਕਦੀ ਹੈ। ਬੀਤੇ 24 ਘੰਟਿਆਂ ਵਿਚ ਚੰਡੀਗੜ੍ਹ ਦੇ ਆਸਪਾਸ ਦੇ ਇਲਾਕਿਆਂ ਵਿਚ 20 ਐੱਮ. ਐੱਮ., ਪਠਾਨਕੋਟ ਵਿਚ 3 ਐੱਮ. ਐੱਮ. ਅਤੇ ਪਟਿਆਲਾ ਦੇ ਨੇੜਲੇ ਇਲਾਕਿਆਂ ਵਿਚ 2.5 ਐੱਮ. ਐੱਮ. ਬਾਰਿਸ਼ ਰਿਕਾਰਡ ਕੀਤੀ ਗਈ ਹੈ।

ਸੋਮਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿਚ ਔਸਤਨ 8.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜੋ ਆਮ ਤੋਂ 9.2 ਡਿਗਰੀ ਘੱਟ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿਚ ਰਿਕਾਰਡ ਹੋਇਆ ਹੈ, ਜਿੱਥੇ ਤਾਪਮਾਨ 33.7 ਡਿਗਰੀ ਰਿਹਾ ਹੈ। ਇਸ ਦੇ ਨਾਲ ਹੀ ਅੱਜ ਵੀ ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਅਤੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। 7 ਤੋਂ 9 ਮਈ ਦੇ ਵਿਚਾਲੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਹਲਕੀ ਰਾਹਤ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਇਨ੍ਹਾਂ ਦਿਨਾਂ ਲਈ ਸੂਬੇ ਵਿਚ ਯੈਲੋ ਅਲਰਟ ਜੀਰਾ ਕੀਤਾ ਹੈ। ਜਿਸ ਅਨੁਸਾਰ ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਸਮੇਤ ਕੁਝ ਹੋਰ ਇਲਾਕਿਆਂ ਵਿਚ ਅਗਲੇ ਚਾਰ ਦਿਨ ਵੀ ਹਨ੍ਹੇਰੀ ਤੂਫਾਨ ਅਤੇ ਬਿਜਲੀ ਲਿਛਕਣ ਦੀ ਸੰਭਾਵਨਾ ਹੈ।

More News

NRI Post
..
NRI Post
..
NRI Post
..