12 ਮਈ ਨੂੰ ਕੈਨੇਡਾ ‘ਚ ਨਵੀਂ ਸਰਕਾਰ ਬਣਾਉਣਗੇ ਮਾਰਕ ਕਾਰਨੀ

by nripost

ਵੈਨਕੂਵਰ (ਰਾਘਵ): ਹਾਲ ਹੀ 'ਚ ਮੁਕੰਮਲ ਹੋਈਆਂ ਕੈਨੇਡਾ ਦੀਆਂ ਫੈਡਰਲ ਚੋਣਾਂ 'ਚ ਜੇਤੂ ਰਹੀ ਲਿਬਰਲ ਪਾਰਟੀ ਮੁੜ ਸੱਤਾ 'ਚ ਆਉਣ ਜਾ ਰਹੀ ਹੈ। ਇਸ ਸੰਬੰਧ ਵਿੱਚ ਕੈਨੇਡਾ ਦੀ ਰਾਜਧਾਨੀ ਓਟਾਵਾ 'ਚ 12 ਮਈ ਨੂੰ ਲਿਬਰਲ ਆਗੂ ਮਾਰਕ ਕਾਰਨੀ ਦੀ ਅਗਵਾਈ 'ਚ ਨਵੀਂ ਸਰਕਾਰ ਦਾ ਗਠਨ ਹੋਣ ਸਬੰਧੀ ਰਸਮੀ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਪ੍ਰਾਪਤ ਵੇਰਵਿਆਂ ਮੁਤਾਬਕ ਇਸ ਮੌਕੇ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲੰਪ ਟਰੰਪ, ਕਿੰਗ ਚਾਰਲਸ ਸਮੇਤ ਹੋਰਨਾ ਉੱਘੀਆਂ ਹਸਤੀਆਂ ਦੇ ਸ਼ਾਮਿਲ ਹੋਣ ਦਾ ਕਿਆਸ ਕੀਤਾ ਜਾ ਰਿਹਾ ਹੈ।

ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਮੁਕੰਮਲ ਹੋਈਆਂ ਕੈਨੇਡਾ ਦੀਆਂ ਫੈਡਰਲ ਚੋਣਾਂ ਚ ਲਿਬਰਲ ਪਾਰਟੀ ਵੱਲੋਂ 169 ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਗਈ ਸੀ। ਨਵੀਂ ਬਣਨ ਵਾਲੀ ਕੈਨੇਡੀਅਨ ਸਰਕਾਰ ਦੇ ਮੰਤਰੀ ਮੰਡਲ 'ਚ ਕੁਝ ਪੰਜਾਬੀ ਚਿਹਰਿਆਂ ਨੂੰ ਸ਼ਾਮਿਲ ਕੀਤੇ ਜਾਣ ਦੀ ‘ਚੁੰਝ ਚਰਚਾ’ ਵੀ ਚੱਲ ਰਹੀ ਹੈ।

More News

NRI Post
..
NRI Post
..
NRI Post
..