ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 30 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫ਼ਤਾਰ

by nripost

ਜਲਾਲਾਬਾਦ (ਰਾਘਵ) : ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਵੱਲੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੂੰ ਗਸ਼ਤ ਦੌਰਾਨ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਮਰੀਕ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕਾਠਗੜ੍ਹ (ਥਾਣਾ ਵੈਰੋਕੇ) ਜੋ ਕਿ ਨਾਜਾਇਜ਼ ਸ਼ਰਾਬ ਕਸੀਦ ਕਰ ਕੇ ਵੇਚਣ ਦਾ ਆਦੀ ਹੈ, ਜੇ ਹੁਣ ਮੰਨੇਵਾਲਾ ਪੁਲ ਸੂਆ ’ਤੇ ਨਾਕਾਬੰਦੀ ਕੀਤੀ ਜਾਵੇ ਤਾਂ ਸਮੇਤ ਨਾਜਾਇਜ਼ ਸ਼ਰਾਬ ਗ੍ਰਿਫ਼ਤਾਰ ਹੋ ਸਕਦਾ ਹੈ।

ਇਹ ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ’ਤੇ ਪੁਲਸ ਪਾਰਟੀ ਵੱਲੋਂ ਮੰਨੇਵਾਲਾ ਪੁਲ ਨਹਿਰ (ਸੂਆ) ਟੀ-ਪੁਆਇਟ ’ਤੇ ਨਾਕਾਬੰਦੀ ਕਰ ਕੇ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਅਮਰੀਕ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਦੇ ਖ਼ਿਲਾਫ਼ ਥਾਣਾ ਸਿਟੀ ਜਲਾਲਾਬਾਦ ਵਿਖੇ ਮੁਕੱਦਮਾ 9 ਮਈ ਨੂੰ ਦਰਜ ਕੀਤਾ ਗਿਆ ਹੈ।

More News

NRI Post
..
NRI Post
..
NRI Post
..