ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ

by nripost

ਫਾਜ਼ਿਲਕਾ (ਰਾਘਵ): ਫਾਜ਼ਿਲਕਾ ਪੁਲਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 60 ਹਜ਼ਾਰ ਟਰਾਮਾਡੋਲ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਹ ਨਸ਼ੀਲੇ ਪਦਾਰਥਾਂ ਦੀ ਇਕ ਵੱਡੀ ਖ਼ੇਪ ਹੈ। ਇਸ ਦੀ ਜਾਣਕਾਰੀ ਦਿੰਦ ਹੋਏ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਦੇ ਨਾਲ ਹੀ ਢੋਆ-ਢੁਆਈ ਲਈ ਵਰਤਿਆ ਜਾਣ ਵਾਲਾ ਇਕ ਵਾਹਨ ਵੀ ਜ਼ਬਤ ਕੀਤਾ ਗਿਆ ਹੈ। ਫਿਲਹਾਲ ਐੱਨ. ਡੀ. ਪੀ. ਐੱਸ. ਐਕਟ ਤਹਿਤ ਪੁਲਸ ਥਾਣਾ ਸਿਟੀ ਜਲਾਲਾਬਾਦ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਫਾਰਮਾ ਡਰੱਗ ਸਿੰਡੀਕੇਟ ਨੂੰ ਖ਼ਤਮ ਕਰਨ ਲਈ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਾਉਣ ਦੀ ਜਾਂਚ ਜਾਰੀ ਹੈ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਆਪਣੀ ਲੋੜੀਂਦੀ ਲੜਾਈ 'ਚ ਦ੍ਰਿੜ ਹੈ।

More News

NRI Post
..
NRI Post
..
NRI Post
..