ਚੌਧਰੀ ਸੰਤੋਖ ਸਿੰਘ ਨੇ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦ ਸਨ

by

ਜਲੰਧਰ : ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ। ਕਵਰਿੰਗ ਕੈਂਡੀਡੇਟ ਦੇ ਰੂਪ 'ਚ ਵਿਕਰਮ ਸਿੰਘ ਚੌਧਰੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੁਣ ਤਕ ਟਿਕਟ ਨਾ ਮਿਲਣ ਤੋਂ ਨਾਰਾਜ਼ ਚੱਲ ਰਹੇ ਸਾਬਕਾ ਸੰਸਦ ਮੈਂਬਰ ਮੋਹਿੰਦਰ ਸਿੰਘ ਕੇਪੀ ਮੌਜੂਦ ਸਨ।

ਦੱਸ ਦੇਈਏ ਕਿ ਕੇਪੀ ਪਿਛਲੇ ਕਈ ਦਿਨਾਂ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਚੱਲ ਰਹੇ ਸਨ।ਇਸੇ ਕਾਰਨ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਮਨਾਉਣ ਉਨ੍ਹਾਂ ਦੇ ਘਰ ਪਹੁੰਚੇ ਸਨ। ਉੱਥੇ ਮੋਹਿੰਦਰ ਸਿੰਘ ਕੇਪੀ ਨੂੰ ਹੱਸਦੇ ਹੋਏ ਜੱਫੀ ਪਾ ਕੇ ਨਰਾਜ਼ਗੀ ਦੂਰ ਕੀਤੀ।

ਇਸ ਤੋਂ ਬਾਅਦ ਕੇਪੀ ਨੂੰ ਨਾਲ ਲੈ ਕੇ ਕੈਪਟਨ ਤੇ ਹੋਰ ਚੌਧਰੀ ਸੰਤੋਖ ਸਿੰਘ ਦੀ ਨਾਮਜ਼ਦਗੀ ਲਈ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਲਈ ਨਿਕਲੇ। ਕੈਪਟਨ ਲਾਡੋਵਾਲੀ ਰੋਡ ਸਥਿਤ ਪੂਡਾ ਕੰਪਲੈਕਸ 'ਚ ਇਕ ਚੋਣ ਰੈਲੀ ਨੂੰ ਵੀ ਸੰਬੋਧਨ ਕਰਨਗੇ। 

More News

NRI Post
..
NRI Post
..
NRI Post
..