ਮੁੰਬਈ (ਰਾਘਵ) : ਭਾਰਤੀ ਕ੍ਰਿਕਟ ਟੀਮ ਅਗਲੇ ਮਹੀਨੇ ਇੰਗਲੈਂਡ ਦਾ ਦੌਰਾ ਕਰੇਗੀ, ਜਿੱਥੇ ਉਹ ਮੇਜ਼ਬਾਨ ਟੀਮ ਖਿਲਾਫ ਪੰਜ ਮੈਚਾਂ ਦੀ ਟੈਸਟ ਸੀਰੀਜ਼ ਖੇਡੇਗੀ। ਇਸ ਮਹੱਤਵਪੂਰਨ ਦੌਰੇ ਲਈ ਭਾਰਤੀ ਟੀਮ ਅਤੇ ਨਵੇਂ ਟੈਸਟ ਕਪਤਾਨ ਦਾ ਐਲਾਨ ਕਰ ਦਿੱਤਾ ਗਿਆ ਹੈ। 18 ਮੈਂਬਰੀ ਟੀਮ ਦੀ ਕਪਤਾਨੀ ਸ਼ੁਭਮਨ ਗਿੱਲ ਨੂੰ ਸੌਂਪੀ ਗਈ ਹੈ, ਜਦਕਿ ਰਿਸ਼ਭ ਪੰਤ ਨੂੰ ਉਪ ਕਪਤਾਨ ਅਤੇ ਵਿਕਟਕੀਪਰ ਬਣਾਇਆ ਗਿਆ ਹੈ। ਕਰੁਣ ਨਾਇਰ ਦੀ ਵੀ ਲੰਬੇ ਸਮੇਂ ਬਾਅਦ ਟੀਮ ਵਿੱਚ ਵਾਪਸੀ ਹੋਈ ਹੈ। ਇਸ ਦੇ ਨਾਲ ਹੀ ਮੁਹੰਮਦ ਸ਼ਮੀ ਨੂੰ ਫਿਟਨੈੱਸ ਕਾਰਨਾਂ ਕਰਕੇ ਟੀਮ 'ਚ ਸ਼ਾਮਲ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤੇਜ਼ ਗੇਂਦਬਾਜ਼ ਆਲਰਾਊਂਡਰ ਸ਼ਾਰਦੁਲ ਠਾਕੁਰ ਦੀ ਵੀ ਟੈਸਟ ਟੀਮ 'ਚ ਵਾਪਸੀ ਹੋਈ ਹੈ।
ਟੀਮ ਦੀ ਚੋਣ ਲਈ ਮੀਟਿੰਗ ਮੁੰਬਈ ਸਥਿਤ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਮੁੱਖ ਦਫਤਰ ਵਿਖੇ ਹੋਈ, ਜਿਸ ਵਿਚ ਸਕੱਤਰ ਦੇਵਜੀਤ ਸੈਕੀਆ ਅਤੇ ਚੋਣ ਕਮੇਟੀ ਦੇ ਚੇਅਰਮੈਨ ਅਜੀਤ ਅਗਰਕਰ ਅਤੇ ਹੋਰ ਮੈਂਬਰ ਮੌਜੂਦ ਸਨ। ਅਜੀਤ ਅਗਰਕਰ ਨੇ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਟੀਮ ਦਾ ਅਧਿਕਾਰਤ ਐਲਾਨ ਕੀਤਾ।
ਇੰਗਲੈਂਡ ਦੌਰੇ ਲਈ ਭਾਰਤੀ ਟੈਸਟ ਟੀਮ:
ਸ਼ੁਭਮਨ ਗਿੱਲ (ਕਪਤਾਨ), ਰਿਸ਼ਭ ਪੰਤ (ਉਪ-ਕਪਤਾਨ), ਯਸ਼ਸਵੀ ਜਾਇਸਵਾਲ, ਕੇਐਲ ਰਾਹੁਲ, ਸਾਈ ਸੁਦਰਸ਼ਨ, ਅਭਿਮੰਨਿਊ ਈਸਵਰਨ, ਕਰੁਣ ਨਾਇਰ, ਨਿਤੀਸ਼ ਕੁਮਾਰ ਰੈੱਡੀ, ਰਵਿੰਦਰ ਜਡੇਜਾ, ਧਰੁਵ ਜੁਰੇਲ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ,ਪ੍ਰਸਿੱਧ ਕ੍ਰਿਸ਼ਨਾ,ਆਕਾਸ਼ਦੀਪ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ



