ਪੰਜਾਬ ‘ਚ ਸ਼ਰਾਬ ਦੀ ਤਸਕਰੀ ਦੇ ਮਾਮਲੇ ’ਚ ਔਰਤ ਕਾਬੂ

by nripost

ਲੁਧਿਆਣਾ (ਨੇਹਾ): ਲੁਧਿਆਣਾ ਨਾਜਾਇਜ਼ ਸ਼ਰਾਬ ਦੀ ਤਸਕਰੀ ਦੇ ਮਾਮਲੇ ਵਿੱਚ ਪੁਲਿਸ ਨੇ ਪਿੰਡ ਨਵਾਂ ਰਜ਼ਾਪੁਰ ਦੇ ਰਹਿਣ ਵਾਲੀ ਮਨਜੀਤ ਕੌਰ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਬੂਆ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮਹਿਲਾ ਦੇ ਖਿਲਾਫ ਆਬਕਾਰੀ ਐਕਟ ਦੀਆਂ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਦੇ ਮੁਤਾਬਕ ਪੁਲਿਸ ਪਾਰਟੀ ਗਸ਼ਤ ਸਬੰਧੀ ਨੇੜੇ ਸਤਲੁਜ ਦਰਿਆ ਵਿਖੇ ਮੌਜੂਦ ਸੀ।

ਇਸੇ ਦੌਰਾਨ ਮੁਖਬਰ ਖਾਸ ਕੋਲੋਂ ਇਤਲਾਅ ਮਿਲੀ ਕਿ ਔਰਤ ਮਨਜੀਤ ਕੌਰ ਆਪਣੇ ਘਰ ਵਿੱਚ ਨਾਜਾਇਜ਼ ਸ਼ਰਾਬ ਕੱਢਣ ਦਾ ਨਾਜਾਇਜ਼ ਕਾਰੋਬਾਰ ਕਰਦੀ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਨੇ ਉਸ ਦੇ ਘਰ ਤੇ ਰੇਡ ਕਰਕੇ ਨਾਜਾਇਜ਼ ਸ਼ਰਾਬ ਦੀਆਂ 20 ਬੋਤਲਾਂ, ਇੱਕ ਪਤੀਲਾ, ਇੱਕ ਪਾਈਪ, ਇੱਕ ਡਰਮੀ ਅਤੇ ਹੋਰ ਸਮਾਨ ਬਰਾਮਦ ਕੀਤਾ। ਪੁਲਿਸ ਨੇ ਔਰਤ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..