ਕਰਨਾਟਕ ‘ਚ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਭਾਜਪਾ ਨੇ 2 ਵਿਧਾਇਕਾਂ ਨੂੰ ਪਾਰਟੀ ‘ਚੋਂ ਕੱਢਿਆ

by nripost

ਬੈਂਗਲੁਰੂ (ਰਾਘਵ) : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵੱਡੀ ਕਾਰਵਾਈ ਕਰਦੇ ਹੋਏ ਕਰਨਾਟਕ 'ਚ ਆਪਣੇ ਹੀ 2 ਵਿਧਾਇਕਾਂ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਐੱਸ.ਟੀ. ਸੋਮਰਸ਼ੇਖਰ ਤੇ ਏ. ਸ਼ਿਵਰਾਮ ਹੈੱਬਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 6 ਸਾਲ ਲਈ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਗਿਆ ਹੈ।

ਕਰਨਾਟਕ ਦੇ ਭਾਜਪਾ ਸੂਬਾ ਪ੍ਰਧਾਨ ਬੀ.ਵਾਈ. ਵਿਜੇਂਦਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਹਾਈਕਮਾਨ ਨੇ ਕਾਫ਼ੀ ਸੋਚ-ਵਿਚਾਰ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਸੋਮਸ਼ੇਖਰ ਯਸ਼ਵੰਤਪੁਰ ਤੇ ਸ਼ਿਵਰਾਮ ਯੇਲਾਪੁਰ ਵਿਧਾਨਸਭਾ ਹਲਕੇ ਤੋਂ ਵਿਧਾਇਕ ਹਨ। ਫਿਲਹਾਲ ਇਨ੍ਹਾਂ ਦੋਵਾਂ ਨੇ ਪਾਰਟੀ ਦੀ ਇਸ ਕਾਰਵਾਈ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।

More News

NRI Post
..
NRI Post
..
NRI Post
..