ਸੰਗਰੂਰ (ਰਾਘਵ): ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਵੀ ਰਹੇ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਮੋਹਾਲੀ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਜਿੱਥੇ ਅੱਜ 5 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਦੱਸਣਯੋਗ ਹੈ ਕਿ ਢੀਂਡਸਾ 2019 'ਚ ਪਦਮ ਭੂਸ਼ਨ ਨਾਲ ਸਨਮਾਨਿਤ ਕੀਤੇ ਗਏ ਸਨ। 2020 'ਚ ਅਕਾਲੀ ਦਲ ਨਾਲੋਂ ਵੱਖ ਹੋਏ ਸਨ। ਢੀਂਡਸਾ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਢੀਂਡਸਾ ਨੇ 89 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।



