ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ

by nripost

ਚੰਡੀਗੜ੍ਹ (ਰਾਘਵ): ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 7352 ਲਾਭਪਾਤਰੀਆਂ ਨੂੰ 37.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫ਼ਤਹਿਗੜ੍ਹ ਸਾਹਿਬ, ਫ਼ਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐੱਸ. ਏ. ਐੱਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 7352 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ 7352 ਲਾਭਪਾਤਰੀਆਂ ਨੂੰ ਕਵਰ ਕਰਨ ਲਈ 37.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਜ਼ਿਲਾ ਬਰਨਾਲਾ ਦੇ 313, ਬਠਿੰਡਾ ਦੇ 826, ਫਰੀਦਕੋਟ ਦੇ 166, ਫ਼ਤਹਿਗੜ੍ਹ ਸਾਹਿਬ ਦੇ 178, ਫ਼ਾਜ਼ਿਲਕਾ ਦੇ 360, ਗੁਰਦਾਸਪੁਰ ਦੇ 104, ਹੁਸ਼ਿਆਰਪੁਰ ਦੇ 731, ਜਲੰਧਰ ਦੇ 837, ਕਪੂਰਥਲਾ ਦੇ 69 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲਾ ਮਾਨਸਾ ਦੇ 310, ਮੋਗਾ ਦੇ 360, ਸ੍ਰੀ ਮੁਕਤਸਰ ਸਾਹਿਬ ਦੇ 502, ਪਟਿਆਲਾ ਦੇ 630, ਪਠਾਨਕੋਟ ਦੇ 112, ਰੂਪਨਗਰ ਦੇ 158, ਐੱਸ. ਏ. ਐੱਸ. ਨਗਰ ਦੇ 159, ਸੰਗਰੂਰ ਦੇ 797, ਮਾਲੇਰਕੋਟਲਾ ਦੇ 80 ਅਤੇ ਜਿਲ੍ਹਾ ਤਰਨਤਾਰਨ ਦੇ 660 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵਲੋਂ ਸੂਬੇ ’ਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

More News

NRI Post
..
NRI Post
..
NRI Post
..