ਲੁਧਿਆਣਾ ਜ਼ਿਮਨੀ ਚੋਣ ਲਈ BJP ਨੇ ਐਲਾਨਿਆ ਉਮੀਦਵਾਰ

by nripost

ਲੁਧਿਆਣਾ (ਰਾਘਵ): ਲੁਧਿਆਣਾ ਵੈਸਟ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਖਿਰਕਾਰ ਭਾਜਪਾ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਵੱਲੋਂ ਸੀਨੀਅਰ ਆਗੂ ਜੀਵਨ ਗੁਪਤਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜੀਵਨ ਗੁਪਤਾ ਭਾਜਪਾ ਦੇ ਪੁਰਾਣੇ ਅਤੇ ਸੀਨੀਅਰ ਆਗੂਆਂ ਵਿਚੋਂ ਹਨ। ਇਥੇ ਇਹ ਦੱਸਣਯੋਗ ਹੈ ਕਿ ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ, ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਨੂੰ ਚੋਣ ਮੈਦਾਨ ਵਿਚ ਉਤਾਰਇਆ ਗਿਆ ਹੈ।

More News

NRI Post
..
NRI Post
..
NRI Post
..