Punjab: ਮੋਹਾਲੀ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ

by nripost

ਮੋਹਾਲੀ (ਰਾਘਵ) : ਇੱਥੇ ਸੈਕਟਰ-77 ’ਚ ਸੜਕ ਹਾਦਸੇ ’ਚ ਸਫ਼ਾਈ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਵਜੋਂ ਹੋਈ ਹੈ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਜਨਰਲ ਸਕੱਤਰ ਪਵਨ ਨੇ ਦੱਸਿਆ ਕਿ ਵਿਨੋਦ ਕੁਮਾਰ ਵੀਰਵਾਰ ਦੁਪਹਿਰ 12 ਵਜੇ ਦੇ ਕਰੀਬ ਡਿਊਟੀ ਕਰ ਰਿਹਾ ਸੀ। ਇਸ ਦੌਰਾਨ ਕਾਰ ਦੀ ਲਪੇਟ ’ਚ ਆ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।

ਉਸ ਨੂੰ ਫੇਜ਼-6 ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਜਾਂਚ ਕਰਨ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉੱਥੇ ਹੀ ਫੈਡਰੇਸ਼ਨ ਵੱਲੋਂ ਮੰਗ ਕੀਤੀ ਗਈ ਹੈ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।

More News

NRI Post
..
NRI Post
..
NRI Post
..