ਪੰਜਾਬ ‘ਚ ਪ੍ਰਾਪਰਟੀ ਵਪਾਰੀ ਦੇ ਘਰ ‘ਤੇ ਚੱਲੀਆਂ ਤਾੜ-ਤਾੜ ਗੋਲੀਆਂ

by nripost

ਲੁਧਿਆਣਾ (ਨੇਹਾ): ਬੱਗਾ ਕਲਾਂ ਦੇ ਇੱਕ ਪ੍ਰਾਪਰਟੀ ਕਾਰੋਬਾਰੀ ਦੇ ਘਰ 'ਤੇ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਥਾਣਾ ਲਾਡੋਵਾਲ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਪਿੰਡ ਬੱਗਾ ਕਲਾਂ ਦੇ ਰਹਿਣ ਵਾਲੇ ਭਗਵੰਤ ਸਿੰਘ ਨੇ ਦੱਸਿਆ ਕਿ ਉਹ ਖੇਤੀਬਾੜੀ ਦੇ ਨਾਲ ਨਾਲ ਪ੍ਰਾਪਰਟੀ ਦਾ ਕਾਰੋਬਾਰ ਵੀ ਕਰਦਾ ਹੈ।

ਬੀਤੇ ਦਿਨ ਰਾਤ 12:30 ਵਜੇ ਦੇ ਕਰੀਬ ਉਹ ਆਪਣੇ ਘਰ ਵਿੱਚ ਸੁੱਤਾ ਪਿਆ ਸੀ। ਇਸੇ ਦੌਰਾਨ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਇਹਤਿਆਤ ਵਰਤਦਿਆਂ ਕਾਰੋਬਾਰੀ ਘਰ 'ਚੋਂ ਬਾਹਰ ਨਹੀਂ ਨਿਕਲਿਆ ਅਤੇ ਜਦੋਂ ਉਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਾ ਕਿ ਕੁਝ ਅਣਪਛਾਤੇ ਵਿਅਕਤੀ ਮੋਟਰਸਾਈਕਲ ਤੇ ਸਵਾਰ ਹੋ ਕੇ ਉਸ ਦੇ ਘਰ ਦੇ ਬਾਹਰ ਆਏ ਅਤੇ ਗੇਟ 'ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਕਾਰੋਬਾਰੀ ਦੀ ਇਨਡੈਵਰ ਗੱਡੀ 'ਤੇ ਲੱਗੀ।

ਉਧਰੋਂ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਮੇਜਰ ਸਿੰਘ ਨੇ ਦੱਸਿਆ ਕਿ ਸੂਚਨਾ ਤੋਂ ਤੁਰੰਤ ਬਾਅਦ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਕੇਸ ਦੀ ਤਫਤੀਸ਼ ਸ਼ੁਰੂ ਕੀਤੀ। ਪੁਲਿਸ ਨੇ ਮੌਕੇ ਤੋਂ ਇੱਕ ਕਾਰਤੂਸ ਦਾ ਖਾਲੀ ਖੋਲ੍ਹ ਬਰਾਮਦ ਕੀਤਾ ਹੈ। ਜਾਂਚ ਅਧਿਕਾਰੀ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਕੇ ਬਦਮਾਸ਼ਾਂ ਦੀ ਤਲਾਸ਼ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਕਾਰੋਬਾਰੀ ਭਗਵੰਤ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਣਪਛਾਤੇ ਵਿਅਕਤੀਆਂ ਵੱਲੋਂ ਕਾਰੋਬਾਰੀ ਦੇ ਘਰ 'ਤੇ ਗੋਲੀ ਕਿਉਂ ਚਲਾਈ ਗਈ ਇਸ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..