ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਾਇਓਪਿਕ 'ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ। ਚੋਣ ਕਮਿਸ਼ਨ ਨੇ 19 ਮਈ ਭਾਵ ਲੋਕ ਸਭਾ ਚੋਣ ਦੇ ਆਖਰੀ ਪੜਾਅ ਦੀ ਵੋਟਿੰਗ ਤਕ ਇਸ ਫਿਲਮ ਦੀ ਰਿਲੀਜ਼ 'ਤੇ ਰੋਕ ਲੱਗੀ ਹੋਈ ਹੈ। ਫਿਲਮ ਦੇ ਡਾਇਰੈਕਟਰਾਂ ਨੇ ਚੋਣ ਕਮਿਸ਼ਨ ਦੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਹੈ।



