ਸਤਿਗੁਰ ਦਾ ਓਟ ਆਸਰਾ ਲੈਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ ਬਾਦਲ ਪਰਿਵਾਰ

by

ਫਿਰੋਜ਼ਪੁਰ : ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਸ਼ੁਕਰਵਾਰ ਸਵੇਰੇ ਬਾਰਾਂ ਵਜੇ ਜ਼ਿਲ੍ਹਾ ਚੋਣਕਾਰ ਅਫਸਰ ਦੇ ਕੋਲ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਭਾਜਪਾ ਕੌਮੀ ਕਾਰਜਕਾਰਨੀ ਮੈਂਬਰ ਕਮਲ ਸ਼ਰਮਾ , ਸਾਬਕਾ ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਵੀ ਉਨ੍ਹਾਂ ਦੇ ਨਾਲ ਸਨ। ਫਿਰੋਜ਼ਪੁਰ ਵਿਖੇ ਕਾਗ਼ਜ਼ ਦਾਖਲ ਕਰਨ ਉਪਰੰਤ ਦੋਵੇਂ ਸੀਨੀਅਰ ਅਕਾਲੀ ਲੀਡਰ ਬਠਿੰਡਾ ਵੱਲ ਰਵਾਨਾ ਹੋ ਗਏ ਜਿਥੇ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਬਾਦਲ ਵਲ਼ੋਂ ਕਾਗਜ਼ ਦਾਖਲ ਕਰਵਾਏ ਜਾਣਗੇ। ਫਿਰੋਜ਼ਪੁਰ ਵਿਖੇ ਨਾਮਜ਼ਦਗੀ ਮੌਕੇ ਅਕਾਲੀ-ਭਾਜਪਾ ਗਠਜੋੜ ਦੇ ਲਗਪਗ ਸਾਰੇ ਹੀ ਸੀਨੀਅਰ ਆਗੂ ਮੌਜੂਦ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੋਕ ਸਭਾ ਹਲਕਾ ਫਿਰੋਜ਼ਪੁਰ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡਾ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਕਾਗਜ਼ ਦਾਖਲ਼ ਕਰਵਾਉਣ ਤੋਂ ਪਹਿਲਾਂ ਸਤਿਗੁਰ ਦਾ ਓਟ ਆਸਰਾ ਲੈਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਗੁਰੂ ਦਾ ਓਟ ਆਸਰਾ ਲੈ ਕੇ ਚੱਲੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਨੁਮਾਇੰਦਗੀ ਕਰਨਗੇ। ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦਾ ਵਿਕਾਸ ਕੀਤਾ ਹੈ ਅਤੇ ਕਦੇ ਵੀ ਝੂਠੇ ਵਾਅਦੇ ਨਹੀਂ ਕੀਤੇ। ਸੁਖਬੀਰ ਬਾਦਲ ਨੇ ਸ਼ੇਰ ਸਿੰਘ ਘੁਬਾਇਆ ਅਤੇ ਹਰਸਿਮਰਤ ਕੌਰ ਬਾਦਲ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸੀ ਵਿਰੋਧੀ ਓੁਮੀਦਵਾਰ ਵਜੋਂ ਸ਼ੁਭਕਾਮਨਾਵਾਂ ਦਿੱਤੀਆਂ।

More News

NRI Post
..
NRI Post
..
NRI Post
..