ਪੰਜਾਬ ਦੇ ਹਜ਼ਾਰਾਂ SC ਪਰਿਵਾਰਾਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

by nripost

ਚੰਡੀਗੜ੍ਹ (ਰਾਘਵ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇੱਥੇ ਕੈਬਨਿਟ ਮੰਤਰੀ ਮਗਰੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ ਹਜ਼ਾਰਾਂ ਐੱਸ. ਸੀ. ਪਰਿਵਾਰਾਂ ਦਾ 68 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ, 2020 ਤੱਕ ਦੇ ਕਰਜ਼ਿਆਂ ਨੂੰ ਮੁਆਫ਼ ਕਰ ਦਿੱਤਾ ਗਿਆ ਹੈ ਅਤੇ ਅੱਜ ਹਜ਼ਾਰਾਂ ਐੱਸ. ਸੀ. ਪਰਿਵਾਰਾਂ ਲਈ ਬਹੁਤ ਵੱਡੀ ਰਾਹਤ ਵਾਲਾ ਦਿਨ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੇ ਛੋਟੇ-ਛੋਟੇ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ ਲਏ ਸਨ ਪਰ ਘਰ ਦੀਆਂ ਮਜਬੂਰੀਆਂ ਕਾਰਨ ਇਹ ਲੋਕ ਕਰਜ਼ੇ ਨਹੀਂ ਮੋੜ ਸਕੇ। ਉਨ੍ਹਾਂ ਕਿਹਾ ਕਿ ਪੀ. ਐੱਸ. ਸੀ. ਐੱਫ. ਸੀ. ਦੇ ਕਰਜ਼ੇ ਨੂੰ ਮੁਆਫ਼ ਕੀਤਾ ਗਿਆ ਹੈ ਅਤੇ ਕੁੱਲ 4727 ਪਰਿਵਾਰਾਂ ਨੂੰ ਇਸ ਦਾ ਫ਼ਾਇਦਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਪੰਜਾਬ ਸਮਝਦੀ ਹੈ ਅਤੇ ਧਰਮਾਂ ਜਾਂ ਸਮਾਜਾਂ ਦੀ ਸਿਆਸਤ ਨਹੀਂ ਕਰਦੇ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬਜਟ 'ਚ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਸੀ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਸੁਫ਼ਨਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ ਅਤੇ ਇਸ ਦੇ ਲਈ ਸਭ ਦੇ ਸਹਿਯੋਗ ਦੀ ਲੋੜ ਹੈ।

More News

NRI Post
..
NRI Post
..
NRI Post
..