ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਸਣੇ 2 ਨਸ਼ਾ ਤਸਕਰ ਕਾਬੂ

by nripost

ਫਾਜ਼ਿਲਕਾ (ਰਾਘਵ) : ਥਾਣਾ ਸਦਰ ਫਾਜ਼ਿਲਕਾ ਦੀ ਨਿਗਰਾਨੀ ਹੇਠ ਏ. ਐੱਸ. ਆਈ. ਮੰਗਲ ਸਿੰਘ ਵੱਲੋਂ ਗਸ਼ਤ ਦੌਰਾਨ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1 ਕਿੱਲੋ 33 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸਹਾਇਕ ਥਾਣੇਦਾਰ ਮੰਗਲ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਥਾਣਾ ਸਦਰ ਫਾਜ਼ਿਲਕਾ ਦੇ ਏਰੀਆ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਪੁਲਸ ਪਾਰਟੀ ਨੂੰ ਪਿੰਡ ਬੇਹ ਕਲੰਦਰ ਨੇੜੇ 2 ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਰੋਕਿਆ।

ਉਨ੍ਹਾਂ ਕੋਲੋਂ ਕੋਈ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਜ਼ਾਹਰ ਕੀਤਾ ਗਿਆ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਕਾਲੇ ਰੰਗ ਦੇ ਲਿਫ਼ਾਫ਼ੇ 'ਚੋਂ 1 ਕਿੱਲੋ, 33 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਨਸ਼ਾ ਤਸਕਰਾਂ ਦੀ ਪਛਾਣ ਹਰਦੀਪ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਅਮਰ ਸਿੰਘ ਵਾਲਾ ਰਾਜਸਥਾਨ ਅਤੇ ਜੈਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਖਾਰਾ ਚੱਕ, ਸਾਦੁਲ ਸ਼ਹਿਰ, ਸ੍ਰੀ ਗੰਗਾਨਗਰ (ਰਾਜਸਥਾਨ) ਵਜੋਂ ਹੋਈ। ਉਨ੍ਹਾਂ ਦੇ ਖ਼ਿਲਾਫ਼ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।

More News

NRI Post
..
NRI Post
..
NRI Post
..