ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 105 ਨਸ਼ੀਲੀਆਂ ਗੋਲੀਆਂ ਸਣੇ 1 ਗ੍ਰਿਫ਼ਤਾਰ

by nripost

ਜ਼ੀਰਾ (ਰਾਘਵ) : ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਸਿਟੀ ਜ਼ੀਰਾ ਪੁਲਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਕਰ ਰਹੇ ਸੀ ਤਾਂ ਉਨ੍ਹਾ ਇੱਕ ਸ਼ੱਕੀ ਵਿਅਕਤੀ ਨੂੰ ਆਉਂਦੇ ਦੇਖਿਆ, ਜਿਸਨੇ ਪੁਲਸ ਨੂੰ ਦੇਖ ਕੇ ਹੱਥ ਵਿੱਚ ਫੜ੍ਹਿਆ ਮੋਮੀ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਦਿੱਤਾ ਅਤੇ ਉੱਥੋਂ ਭੱਜਣ ਲੱਗਾ।

ਪੁਲਸ ਨੇ ਸ਼ੱਕ ਦੇ ਆਧਾਰ 'ਤੇ ਉਸਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸਨੇ ਆਪਣਾ ਅਸ਼ੋਕ ਕੁਮਾਰ ਪੁੱਤਰ ਸੁਖਦਰਸ਼ਨ ਸਿੰਘ ਵਾਸੀ ਸਮਾਧੀ ਮੁਹੱਲਾ ਜ਼ੀਰਾ ਦੱਸਿਆ ਅਤੇ ਪੁਲਸ ਨੇ ਜਦੋਂ ਸੁੱਟੇ ਲਿਫ਼ਾਫ਼ੇ ਦੀ ਚੈਕਿੰਗ ਕੀਤੀ ਤਾਂ ਉਸ ਵਿੱਚੋਂ 105 ਨਸ਼ੀਲੀਆਂ ਗੋਲੀਆਂ ਨਿਕਲੀਆਂ। ਪੁਲਸ ਵੱਲੋਂ ਦੋਸ਼ੀ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..