Punjab: ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚੋਂ 13 ਮੋਬਾਇਲ ਫੋਨ ਬਰਾਮਦ

by nripost

ਫਿਰੋਜ਼ਪੁਰ (ਰਾਘਵ) : ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ 13 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਜਿਸ ਸਬੰਧੀ ਜੇਲ੍ਹ ਅਧਿਕਾਰੀਆਂ ਵੱਲੋਂ ਭੇਜੀ ਗਈ ਲਿਖ਼ਤੀ ਜਾਣਕਾਰੀ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ 18 ਹਵਾਲਾਤੀਆਂ ਅਤੇ ਕੈਦੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ।

ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰੀਡੈਂਟ ਜੇਲ੍ਹ ਨੇ ਪੁਲਸ ਨੂੰ ਭੇਜੇ ਇਕ ਲਿਖਤੀ ਪੱਤਰ ’ਚ ਦੱਸਿਆ ਹੈ ਕਿ ਤਲਾਸ਼ੀ ਮੁਹਿੰਮ ਦੌਰਾਨ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ’ਚ ਬੰਦ ਹਵਾਲਾਤੀ ਅਕਾਸ਼ਵੀਰ ਸਿੰਘ ਉਰਫ਼ ਗਗਨ, ਲਖਵਿੰਦਰ ਸਿੰਘ, ਹਵਾਲਾਤੀ ਰੋਹਿਤ ਕੁਮਾਰ, ਗੁਰਜੰਟ ਸਿੰਘ, ਮਨਜੀਤ ਸਿੰਘ, ਹਵਾਲਾਤੀ ਗੁਰਚਰਨ ਸਿੰਘ ਉਰਫ਼ ਮਿਲਖਾ ਸਿੰਘ, ਅਮਨ, ਹਵਾਲਾਤੀ ਸਤਨਾਮ ਸਿੰਘ ਉਰਫ਼ ਸੱਤੂ, ਹਵਾਲਾਤੀ ਸੁਖਵਿੰਦਰ ਸਿੰਘ ਉਰਫ਼ ਕਾਲਾ, ਸਤਨਾਮਜੀਤ ਸਿੰਘ, ਹਵਾਲਾਤੀ ਰਣਜੀਤ ਸਿੰਘ ਉਰਫ਼ ਰਾਣਾ, ਹਵਾਲਾਤੀ ਕੁਲਦੀਪ ਕੁਮਾਰ, ਹਵਾਲਾਤੀ ਨਿਰਮਲ ਸਿੰਘ, ਕੈਦੀ ਜਪਾਨ ਸਿੰਘ, ਹਵਾਲਾਤੀ ਸੁਰਿੰਦਰ ਸਿੰਘ ਉਰਫ਼ ਕਾਲੀ, ਸੰਦੀਪ ਸਿੰਘ ਉਰਫ਼ ਸੀਪਾ, ਹਵਾਲਾਤੀ ਗੁਰਿੰਦਰ ਸਿੰਘ ਅਤੇ ਹਵਾਲਾਤੀ ਕਰਨ ਉਰਫ਼ ਨਿੰਜਾ ਤੋਂ ਟੱਚ ਸਕਰੀਨ ਅਤੇ ਕੀਪੈਡ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪੁਲਸ ਵੱਲੋਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..