ਵਿਦੇਸ਼ ਭੇਜਣ ਦੇ ਨਾਂ ‘ਤੇ ਮਾਰੀ ਲੱਖਾਂ ਰੁਪਏ ਦੀ ਠੱਗੀ

by nripost

ਫਗਵਾੜਾ (ਰਾਘਵ): ਫਗਵਾੜਾ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ਤੇ ਇਕ ਵਿਅਕਤੀ ਵੱਲੋਂ ਕੀਤੀ ਗਈ ਲੱਖਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿਚ ਪੁਲਸ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਤਰਸੇਮ ਲਾਲ ਪੁੱਤਰ ਰਾਮ ਚੰਦ ਵਾਸੀ ਪਿੰਡ ਦੁਸਾਂਝ ਕਲਾਂ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਨੇ ਥਾਣਾ ਸਿਟੀ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਦੋਸ਼ ਲਗਾਇਆ ਹੈ ਕਿ ਵਿਦੇਸ਼ ਭੇਜਣ ਦੇ ਨਾਂ 'ਤੇ ਸੁਰਿੰਦਰ ਕੁਮਾਰ ਪੁੱਤਰ ਲਾਲ ਚੰਦ ਵਾਸੀ ਨੇੜੇ ਮੋਤੀ ਬਾਜ਼ਾਰ ਮੁਹੱਲਾ ਕੰਬੋਜ ਫਗਵਾੜਾ ਨੇ 3,50000 ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਦੋਸ਼ੀ ਸੁਰਿੰਦਰ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..