Punjab: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਆਈਲੈੱਟਸ ਸੈਂਟਰ ਦਾ ਲਾਇਸੈਂਸ ਰੱਦ

by nripost

ਬਠਿੰਡਾ (ਰਾਘਵ) : ਜ਼ਿਲ੍ਹਾ ਮੈਜਿਸਟ੍ਰੇਟ ਨੇ ਪੰਜਾਬ ਸਰਕਾਰ ਵਲੋਂ ਜਾਰੀ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸ਼ਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ ਆਈਲੈੱਟਸ ਸੈਂਟਰ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਮੁਤਾਬਕ ਐੱਮ/ਐੱਸ ਪ੍ਰੀਤ ਵੀਜ਼ਾ ਕੰਨਸਲਟੈਂਟ ਫਸਟ ਫਲੋਰ, ਰਾਮਪੁਰਾ ਜ਼ਿਲ੍ਹਾ ਬਠਿੰਡਾ ਦੇ ਨਾਂ ‘ਤੇ ਸੰਨੀ ਵਰਮਾ ਪੁੱਤਰ ਮਾਨ ਚੰਦ ਵਾਸੀ ਧੂਰੀ ਸੰਗਰੂਰ ਦਾ ਕੰਸਲਟੈਂਸੀ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਜਾਰੀ ਹੁਕਮ ਅਨੁਸਾਰ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੇਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5 ਦੇ ਨਿਯਮ 4 (4) ਵਿੱਚ ਦਰਸਾਇਆ ਗਿਆ ਹੈ ਕਿ ਲਾਇਸੈਂਸ ਨੂੰ ਰੀਨਿਊ ਕਰਵਾਉਣ ਲਈ ਬਿਨੈ ਪੱਤਰ ਲਾਇਸੈਂਸ ਦੀ ਮਿਆਦ ਖ਼ਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਫਾਰਮ-3 ਸਮੇਤ ਸਬੰਧਿਤ ਦਸਤਾਵੇਜ਼ ਪੇਸ਼ ਕਰਨੇ ਹੁੰਦੇ ਹਨ।

ਪ੍ਰਾਰਥੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਪ੍ਰਾਰਥੀ ਵੱਲੋ 15 ਮਾਰਚ 2025 ਨੂੰ ਦਰਖ਼ਾਸਤ ਪੇਸ਼ ਕੀਤੀ ਗਈ ਹੈ ਕਿ ਉਸ ਨੇ ਆਪਣਾ ਕੰਮ ਬੰਦ ਕਰ ਦਿੱਤਾ ਹੈ ਅਤੇ ਆਪਣਾ ਲਾਇਸੈਂਸ ਅੱਗੇ ਰੀਨਿਊ ਨਹੀ ਕਰਵਾਉਣਾ ਚਾਹੁੰਦਾ। ਹੁਕਮ ਅਨੁਸਾਰ ਉਪਰੋਕਤ ਹਾਲਾਤ ਦੇ ਮੱਦੇਨਜ਼ਰ ਉਕਤ ਫਰਮ ਦੇ ਨਾਂ 'ਤੇ ਵਿਅਕਤੀ ਦਾ ਲਾਇਸੈਂਸ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੇਗੂਲੇਸ਼ਨ ਦੇ ਸੈਕਸ਼ਨ 8 (1) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇਸ ਫਰਮ ਜਾਂ ਸੰਨੀ ਵਰਮਾ ਦੇ ਖ਼ਿਲਾਫ਼ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖ਼ੁਦ ਇਸ ਦਾ ਜ਼ਿੰਮੇਵਾਰ ਹੋਵੇਗਾ।

More News

NRI Post
..
NRI Post
..
NRI Post
..