ਪਟਿਆਲਾ (ਰਾਘਵ): ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਜਨੀਸ਼ ਮਿੱਤਲ ਸ਼ੈਂਟੀ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਆਖ਼ਰੀ ਸਾਹ ਲਏ। ਰਜਨੀਸ਼ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦਈਏ ਕਿ ਰਜਨੀਸ਼ ਮਿੱਤਲ ਸ਼ੈਂਟੀ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਵੇਲੇ ਉਹ ਕੌਂਸਲਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।



