Punjab: ਸਰਹਿੰਦ ‘ਚ ਭਿਆਨਕ ਸੜਕ ਹਾਦਸਾ, 1 ਦੀ ਮੌਤ

by nripost

ਫਤਹਿਗੜ੍ਹ ਸਾਹਿਬ (ਰਾਘਵ) : ਸਰਹਿੰਦ ਵਿਖੇ ਇਕ ਰਾਂਗ ਸਾਈਡ ਤੋਂ ਆ ਰਹੇ ਟਰੱਕ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇਕ 6 ਸਾਲਾ ਬੱਚੇ ਦੀ ਮੌਤ ਹੋ ਗਈ ਜਦਕਿ ਦੋ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਿੰਦ ਦੇ ਐੱਸ. ਐੱਚ. ਓ. ਪਵਨ ਕੁਮਾਰ ਨੇ ਦੱਸਿਆ ਕਿ ਸਵਾਰੀਆਂ ਵਾਲਾ ਆਟੋ ਸਰਹਿੰਦ ਰੇਲਵੇ ਸਟੇਸ਼ਨ ਤੋਂ ਮੰਡੀ ਗੋਬਿੰਦਗੜ੍ਹ ਵੱਲ ਜਾ ਰਿਹਾ ਸੀ ਕਿ ਜਦੋਂ ਇਹ ਪੁਰਾਣੇ ਬੱਸ ਸਟੈਂਡ ਸਰਹਿੰਦ ਨੇੜੇ ਆਟੋ ਪੁਲ ਦੇ ਥੱਲੇ ਤੋਂ ਮੰਡੀ ਗੋਬਿੰਦਗੜ੍ਹ ਨੂੰ ਮੁੜਿਆ ਤਾਂ ਇਸ ਦੌਰਾਨ ਗਲਤ ਸਾਈਡ ਤੋਂ ਆ ਰਹੇ ਟਰੱਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਜ਼ੋਰਦਾਰ ਸੀ ਕਿ ਹਾਦਸੇ ਵਿਚ 6 ਸਾਲ ਬੱਚੇ ਦੀ ਮੌਤ ਹੋ ਗਈ ਤੇ ਦੋ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਜਿਸ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜ਼ਖਮੀ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਦਾਖਲ ਹਨ।

More News

NRI Post
..
NRI Post
..
NRI Post
..