ਲੁਧਿਆਣਾ (ਰਾਘਵ): ਜੇਲ੍ਹ ਦੀ ਸੁਰੱਖਿਆ ਨੂੰ ਇਕ ਵਾਰ ਫ਼ਿਰ ਸੰਨ੍ਹ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਸਖ਼ਤ ਸੁਰੱਖਿਆ ਵਿਚਾਲੇ ਵੀ ਕੁਝ ਕੈਦੀਆਂ ਤਕ ਮੋਬਾਈਲ ਫ਼ੋਨ ਪਹੁੰਚ ਗਏ। ਫ਼ਿਲਹਾਲ ਜੇਲ੍ਹ ਪ੍ਰਸ਼ਾਸਨ ਨੇ ਕੈਦੀਆਂ ਤੋਂ ਮੋਬਾਈਲ ਫ਼ੋਨ ਬਰਾਮਦ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਜੇਲ੍ਹ ਦੀ ਚੈਕਿੰਗ ਦੌਰਾਨ ਕੈਦੀਆਂ ਤੋਂ 10 ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।



